post

Jasbeer Singh

(Chief Editor)

Punjab

ਸੀ. ਬੀ. ਆਈ. ਨੇ ਕਰ ਦਿੱਤੀ ਭੁੱਲਰ ਖਿ਼ਲਾਫ਼ ਚਾਰਜਸ਼ੀਟ ਦਾਖ਼ਲ

post-img

ਸੀ. ਬੀ. ਆਈ. ਨੇ ਕਰ ਦਿੱਤੀ ਭੁੱਲਰ ਖਿ਼ਲਾਫ਼ ਚਾਰਜਸ਼ੀਟ ਦਾਖ਼ਲ ਚੰਡੀਗੜ੍ਹ, 4 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ ਵਲੋਂ ਅੱਜ ਪੰਜਾਬ ਪੁਲਸ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. (ਰੋਪੜ ਰੇਂਜ) ਹਰਚਰਨ ਸਿੰਘ ਭੁੱਲਰ ਦੇ ਰਿਸ਼ਵਤ ਕਾਂਡ ਮਾਮਲੇ ਵਿਚ 300 ਪੇਜਾਂ ਦੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ।ਦੱਸਣਯੋਵ ਹੈ ਕਿ ਹਰਚਰਨ ਸਿੰਘ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਅੱਜ ਸੀ. ਬੀ. ਆਈ. ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੀ ਜਾਂਚ ਤੇਜੀ ਨਾਲ ਹੈ ਜਾਰੀ ਮੁਅੱਤਲ ਚੱਲ ਰਹੇ ਡੀ. ਆਈ. ਜੀ. ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੀ ਜਾਂਚ ਤੇਜ਼ ਹੋ ਰਹੀ ਹੈ, ਜਿਸਦੇ ਚਲਦਿਆਂ ਸੀ. ਬੀ. ਆਈ. ਨੇ ਤਾਂ ਬੁੱਧਵਾਰ ਨੂੰ ਅਦਾਲਤ ਵਿੱਚ 300 ਪੰਨਿਆਂ ਦੀ ਚਾਰਜਸ਼ੀਟ ਵੀ ਦਾਇਰ ਕਰ ਦਿੱਤੀ ਹੈ। ਇਸ ਦੌਰਾਨ ਈ. ਡੀ. ਨੇ ਵੀ ਭੁੱਲਰ ਵਿਰੁੱਧ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ ਅਤੇ ਜਾਂਚ ਸ਼ੁਰੂ ਕੀਤੀ ਹੋਈ ਹੈ । ਸੀ. ਬੀ. ਆਈ. ਨੇ 16 ਅਕਤੂਬਰ 2025 ਨੂੰ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ । ਦੋਵਾਂ `ਤੇ ਮੰਡੀ ਗੋਬਿੰਦਗੜ੍ਹ ਦੇ ਸਕ੍ਰੈਪ ਡੀਲਰ ਆਕਾਸ਼ ਬੱਤਾ ਤੋਂ 8 ਲੱਖ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਜਾਂਚ ਵਿਚ ਸੀ. ਬੀ. ਆਈ. ਨੇ ਕਿਸ ਕਿਸ ਨੂੰ ਬਣਾਇਆ ਹੈ ਆਰੋਪੀ ਪ੍ਰਾਪਤ ਜਾਣਕਾਰੀ ਅਨੁਸਾਰ ਜਾਂਚ ਟੀਮ ਨੇ ਭੁੱਲਰ ਅਤੇ ਵਿਚੋਲੇ ਕ੍ਰਿਸ਼ਾਨੂੰ ਨੂੰ ਆਰੋਪੀ ਬਣਾਇਆ । ਜਾਂਚ ਦੌਰਾਨ ਸੀ. ਬੀ. ਆਈੇ. ਨੇ ਵਿਚੋਲੇ ਦੇ ਘਰੋਂ ਇੱਕ ਡਾਇਰੀ ਬਰਾਮਦ ਕੀਤੀ, ਜਿਸ ਵਿੱਚ ਪੰਜਾਬ ਦੇ ਕਈ ਨੌਕਰਸ਼ਾਹਾਂ ਅਤੇ ਅਧਿਕਾਰੀਆਂ ਦੇ ਨਾਮ ਅਤੇ ਬੈਂਕ ਖਾਤਿਆਂ ਨੰਬਰ ਵੀ ਸਨ । ਜਾਂਚ ਟੀਮ ਨੇ ਚਾਰਜਸ਼ੀਟ ਵਿੱਚ ਇਨ੍ਹਾਂ ਨੌਕਰਸ਼ਾਹਾਂ ਅਤੇ ਦੋ ਨਿਆਂਇਕ ਅਧਿਕਾਰੀਆਂ ਦੇ ਨਾਮ ਸ਼ਾਮਲ ਨਹੀਂ ਕੀਤੇ ਹਨ । ਇਸ ਤੋਂ ਇਲਾਵਾ ਜਾਂਚ ਟੀਮ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਦਾਇਰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ. ਬੀ. ਆਈ. ਕੋਡ ਆਫ਼ ਕ੍ਰਿਮੀਨਲ ਪ੍ਰੋਸੀਜ਼ਰ ਦੀ ਧਾਰਾ 61(2) ਅਤੇ ਭ੍ਰਿਸ਼ਟਾਚਾਰ ਰੋਕਥਾਮ ਐਕਟ-1988 ਦੀ ਧਾਰਾ 12 ਸ਼ਾਮਲ ਕੀਤੀ ਹੈ।

Related Post

Instagram