
ਉਤਰ ਪ੍ਰਦੇਸ਼ ਦੇ ਸੰਭਲ ਵਿੱਚ ਸੁਰੱਖਿਆ ਲਈ ਲਗਾਏ ਜਾਣਗੇ ਵੱਖ ਵੱਖ 127 ਥਾਵਾਂ ’ਤੇ ਸੀ. ਸੀ. ਟੀ. ਵੀ. ਕੈਮਰੇ
- by Jasbeer Singh
- February 24, 2025

ਉਤਰ ਪ੍ਰਦੇਸ਼ ਦੇ ਸੰਭਲ ਵਿੱਚ ਸੁਰੱਖਿਆ ਲਈ ਲਗਾਏ ਜਾਣਗੇ ਵੱਖ ਵੱਖ 127 ਥਾਵਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਸੰਭਲ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਖੇਤਰ ਸੰਭਲ ਵਿੱਚ ਪਿਛਲੇ ਸਾਲ ਹੋਈਆਂ ਹਿੰਸਕ ਘਟਨਾਵਾਂ ਨੂੰ ਲੈ ਕੇ ਪ੍ਰਸ਼ਾਸਨ ਸ਼ਹਿਰ ਦੀ ਸੁਰੱਖਿਆ ਲਈ ਸੰਵੇਦਨਸ਼ੀਲ ਖੇਤਰਾਂ ਸਣੇ 127 ਥਾਵਾਂ ’ਤੇ 300 ‘ਕਲੋਜ਼ ਸਰਕਟ ਟੈਲੀਵਿਜ਼ਨ’ (ਸੀ. ਸੀ. ਟੀ. ਵੀ) ਕੈਮਰੇ ਲਗਾਉਣ ਜਾ ਰਿਹਾ ਹੈ । ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤ । ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਮਨੀ ਭੂਸ਼ਨ ਤਿਵਾੜੀ ਨੇ ਦੱਸਿਆ ਕਿ 15ਵੇਂ ਵਿੱਤ ਕਮਿਸ਼ਨ ਦੀ ਗਰਾਂਟ ਤਹਿਤ ਦੋ ਕਰੋੜ ਰੁਪਏ ਦੇ ਸੀ. ਸੀ. ਟੀ. ਵੀ. ਕੈਮਰੇ ਨਿਗਰਾਨੀ ਲਈ ਸ਼ਹਿਰ ਭਰ ਵਿੱਚ ਲਗਾਏ ਜਾ ਰਹੇ ਹਨ । ਜਿ਼ਕਰਯੋਗ ਹੈ ਕਿ ਪਿਛਲੇ ਸਾਲ 24 ਨਵੰਬਰ ਨੂੰ ਸੰਭਲ ਦੇ ਕੋਟ ਗਰਵੀ ਇਲਾਕੇ ਵਿੱਚ ਮੁਗਲਕਾਲ ਦੀ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਹਿੰਸਾ ਭੜਕ ਗਈ, ਜਿਸ ਵਿੱਚ ਗੋਲੀ ਲੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਹੋਣ ਵਾਲੀ ਕਿਸੇ ਵੀ ਘਟਨਾ ’ਤੇ ਪ੍ਰਭਾਵੀ ਢੰਗ ਨਾਲ ਨਿਗਰਾਨੀ ਰੱਖਣ ਲਈ ਇਸ ਯੋਜਨਾ ਦੀ ਤਜਵੀਜ਼ ਰੱਖੀ ਹੈ। ਤਿਵਾੜੀ ਨੇ ਕਿਹਾ ਕਿ ਪਹਿਲਾਂ ਤੋਂ ਸਥਾਪਤ ਸੀ. ਸੀ. ਟੀ. ਵੀ. ਕੈਮਰਿਆਂ ਨੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਪਛਾਣ ਕਰਨ ਵਿੱਚ ਮਦਦ ਕੀਤੀ ਹੈ ।