post

Admin

(Chief Editor)

Patiala News

’ਆਪ’ ਦੀ ਲੁਧਿਆਣਾ ਤੇ ਗੁਜਰਾਤ ’ਚ ਹੋਈ ਜਿਮਨੀ ਚੋਣ ’ਚ ਵੱਡੀ ਜਿੱਤ ਦੀ ਖੁਸ਼ੀ ਵਿਚ ਮਨਾਇਆ ਜਸ਼ਨ

post-img

’ਆਪ’ ਦੀ ਲੁਧਿਆਣਾ ਤੇ ਗੁਜਰਾਤ ’ਚ ਹੋਈ ਜਿਮਨੀ ਚੋਣ ’ਚ ਵੱਡੀ ਜਿੱਤ ਦੀ ਖੁਸ਼ੀ ਵਿਚ ਮਨਾਇਆ ਜਸ਼ਨ ਆਮ ਆਦਮੀ ਪਾਰਟੀ ਬਣੀ ਲੋਕਾਂ ਦੀ ਪਹਿਲੀ ਪਸੰਦ : ਆਪ ਦੇ ਜ਼ਿਲ੍ਹਾ ਤੇਜਿੰਦਰ ਮਹਿਤਾ ਪਟਿਆਲਾ : ਆਮ ਆਦਮੀ ਪਾਰਟੀ ਦੀ ਲੁਧਿਆਣਾ ਤੇ ਗੁਜਰਾਤ ਵਿਚ ਹੋਈ ਵੱਡੀ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਪਾਰਟੀ ਹੁਣ ਲੋਕਾਂ ਦੀ ਪਹਿਲੀ ਪਸੰਦ ਬਣ ਗਈ ਹੈ। ਇਹ ਪਾਰਟੀ ਲੋਕਾਂ ਦੇ ਦਿਲਾਂ ਵਿਚ ਪੂਰਾ ਰਾਜ ਕਰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਨੇ ਵਰਕਰਾਂ ਨਾਲ ਮੀਟਿੰਗ ਦੌਰਾਨ ਖੁਸ਼ੀ ਜਾਹਿਰ ਕਰਦਿਆਂ ਤੇਜਿੰਦਰ ਮਹਿਤਾ ਵੱਲੋਂ ਕੀਤਾ ਗਿਆ। ਪ੍ਰਧਾਨ ਮਹਿਤਾ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਿਵਾ ਕੇ ਦਰਸਾਇਆ ਹੈ ਕਿ ਉਹ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਮੁੱਖ ਮੰਤਰੀ, ਭਗਵੰਤ ਮਾਨ ਜੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਬਹੁਤ ਖੁਸ਼ ਹਨ।ਇਹ 2027 ਦੀਆਂ ਚੋਣਾਂ ਤੋਂ ਪਹਿਲਾਂ ਸੈਮੀਫਾਇਨਲ ਸੀ ਜਿਥੇ ਲੋਕਾਂ ਨੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਜਿੱਤ ਨਿਸ਼ਚਿਤ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਚ ਆਈ ਹੈ, ਉਦੋਂ ਤੋਂ ਜਿਥੇ ਭਿ੍ਰਸ਼ਟਾਚਾਰ ਨੂੰ ਨੱਥ ਪਈ ਹੈ ਉਥੇ ਹੀ ਨਸ਼ਾ ਤਸਕਰਾਂ ਖਿਲਾਫ਼ ਵੀ ਸਰਕਾਰ ਨੇ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ ਤਾਂਕਿ ਨਸ਼ੇ ਦਾ ਜੜ੍ਹੋਂ ਖਾਤਮਾ ਕੀਤਾ ਜਾ ਸਕੇ। ਨਸ਼ੇ ਦੀ ਕਾਲੀ ਕਮਾਈ ਨਾਲ ਬਣਾਏ ਤਸਕਰਾਂ ਦੇ ਘਰਾਂ ਨੂੰ ਢਹਿ ਢੇਰੀ tਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਸਲਾਖਾਂ ਵਿਚ ਭੇਜਿਆ ਜਾ ਰਿਹਾ ਹੈ। ਸਰਕਾਰ ਦੀ ਇਸ ਕਾਰਵਾਈ ਤੋਂ ਲੋਕ ਅੱਜ ਖੁਸ਼ ਹਨ। ਇਸ ਮੌਕੇ ਸ਼ੁਤਰਾਣਾ ਤੇ ਸਮਾਣਾ ਦੇ ਬਲਾਕ ਪ੍ਰਧਾਨਾਂ ਨੇ ਵੀ ਆਪਣੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਅਮਿਤ ਡਾਬੀ ਤੇ ਹੋਰ ਮੌਜੂਦ ਸਨ।

Related Post

Instagram