350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹਿਆ ਗਿਆ ਸ਼ਤਾਬਦੀ ਦਫ਼ਤਰ
- by Jasbeer Singh
- June 20, 2025
350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹਿਆ ਗਿਆ ਸ਼ਤਾਬਦੀ ਦਫ਼ਤਰ ਸ਼ਤਾਬਦੀ ਸਮਾਗਮ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਨੇਪਰੇ ਚੜਨਗੇ : ਪ੍ਰੋ. ਬਡੂੰਗਰ ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ ਨੂੰ ਸ਼ਤਾਬਦੀ ਦਫ਼ਤਰ ਦਾ ਲਗਾਇਆ ਕੋਆਰਡੀਨੇਟਰ ਪਟਿਆਲਾ 20 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੇ ਮੱਦੇਨਜ਼ਰ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ਼ਤਾਬਦੀ ਦਫ਼ਤਰ ਖੋਲ੍ਹਿਆ ਗਿਆ, ਜਿਸ ਦੀ ਸ਼ੁਰੂਆਤ ਅੱਜ ਹੈੱਡ ਗ੍ਰੰਥੀ ਗਿਆਨੀ ਫੁਲਾ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਰੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਲੜੂ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਆਦਿ ਪੁੱਜੇ ਹੋਏ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਸ਼ੋ੍ਰਮਣੀ ਕਮੇਟੀ ਵੱਲੋਂ ਮਨਾਈ ਜਾ ਰਹੀ ਹੈ ਅਤੇ ਮਾਲਵਾ ਜ਼ੋਨ ਅੰਦਰ ਇਸ ਗੁਰਮਤਿ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਵਿਖੇ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੋਵੇਗੀ ਅਤੇ 6 ਜੁਲਾਈ ਨੂੰ ਮੁੱਖ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼ਤਾਬਦੀ ਸਮਾਗਮ ਸਬੰਧੀ ਤਿਆਰੀਆਂ ਅਤੇ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਇਹ ਸਮਾਗਮ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿਚ ਹੋਣਗੇ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ਼ਤਾਬਦੀ ਸਮਾਗਮ ਸਬੰਧੀ ਦਫ਼ਤਰ ਵਿਖੇ ਪ੍ਰਚਾਰਕ ਪਰਵਿੰਦਰ ਸਿੰਘ ਰਿਉਂਦ ਨੂੰ ਕੋਆਰਡੀਨੇਟਰ ਲਗਾਇਆ ਗਿਆ, ਜੋ 350 ਸਾਲਾ ਸਮਾਗਮ ਦੀ ਸਫਲਤਾ ਲਈ ਆਪਣਾ ਸਹਿਯੋਗ ਕਰਨਗੇ। ਇਸ ਉਪਰੰਤ ਦੌਰਾਨ ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਉਲੀਕੇ ਪ੍ਰੋਗਰਾਮ ਅਨੁਸਾਰ ਮਾਲਵਾ ਜ਼ੋਨ ਵਿਚੋਂ ਸ਼ਤਾਬਦੀ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਸਮਾਗਮ ਵੱਡੇ ਪੱਧਰ ’ਤੇ ਹੋਣਗੇ ਤਾਂ ਜੋ ਗੁਰੂ ਸਾਹਿਬ ਦਾ ਉਦੇਸ਼ ਘਰ ਘਰ ਤੱਕ ਪਹੁੰਚਾਇਆ ਜਾ ਸਕੇ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪ੍ਰੇਰਦਿਆਂ ਕਿਹਾ ਕਿ ਪ੍ਰਚਾਰਕ ਸਾਹਿਬਾਨ ਪਿੰਡਾਂ ਵਿਚ ਜਾ ਕੇ ਸੰਗਤਾਂ ਤੱਕ ਪਹੁੰਚ ਕਰਨ ਤਾਂ ਕਿ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ ਚੌਹਾਨ, ਐਡੀਸ਼ਨਲ ਮੈਨੇਜਰ ਜਸਵਿੰਦਰ ਸਿੰਘ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਮੈਨੇ. ਜਸਵਿੰਦਰ ਸਿੰਘ ਬਾਬਾ ਅਜੇਪਾਲ ਨਾਭਾ, ਜੋਗਿੰਦਰ ਸਿੰਘ ਪੰਛੀ, ਗੁਰਪਿਆਰ ਸਿੰਘ ਜੌਹਰ, ਜਸਵੀਰ ਸਿੰਘ ਆਦਿ ਪ੍ਰਚਾਰਕ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।
