post

Jasbeer Singh

(Chief Editor)

Latest update

ਕੇਂਦਰ ਨੇ ਨਹੀਂ ਦਿੱਤੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ

post-img

ਕੇਂਦਰ ਨੇ ਨਹੀਂ ਦਿੱਤੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਥੋੜ੍ਹੇ ਸਮੇਂ ਵਿਚ ਸੁਰੱਖਿਆ ਇੰਤਜਾਮ ਕਰਨੇ ਅਸਾਨ ਨਹੀਂ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਤੋਂ ਇੱਕ ਝਟਕਾ ਲੱਗਾ ਹੈ। ਸੀਐਮ ਭਗਵੰਤ ਮਾਨ ਨੇ ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਆਪਣੇ ਪਰਿਵਾਰ ਨਾਲ ਜਾਣਾ ਸੀ ਪਰ ਕੇਂਦਰ ਸਰਕਾਰ ਨੇ ਸੀਐਮ ਮਾਨ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ। ਸੀਐਮ ਭਗਵੰਤ ਮਾਨ ਦੇ ਨਾਲ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ 2 ਅਫ਼ਸਰ ਵੀ ਪੈਰਿਸ ਜਾਣੇ ਸਨ। ਕੇਂਦਰ ਸਰਕਾਰ ਨੇ ਆਪਣੇ ਤਰਕ ਵਿੱਚ ਕਿਹਾ ਕਿ ਪੈਰਿਸ ਜਾਣ ਦੇ ਲਈ ਸੀਐਮ ਭਗਵੰਤ ਮਾਨ ਵੱਲੋਂ ਸਾਨੂੰ ਪੱਤਰ ਦੇਰੀ ਨਾਲ ਭੇਜਿਆ ਗਿਆ ਜਿਸ ਕਰਕੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੀਐਮ ਭਗਵੰਤ ਮਾਨ ਨੇ 3 ਅਗਸਤ ਤੋਂ 9 ਅਗਸਤ ਤੱਕ ਫਰਾਂਸ ਦਾ ਦੌਰਾ ਕਰਨਾ ਸੀ। ਭਗਵੰਤ ਮਾਨ ਅਜਿਹੇ ਤੀਜੇ `ਆਪ` ਆਗੂ ਹਨ ਜਿਨ੍ਹਾਂ ਨੂੰ ਕੇਂਦਰ ਨੇ ਵਿਦੇਸ਼ ਦੌਰੇ `ਤੇ ਜਾਣ ਤੋਂ ਰੋਕਿਆ ਹੈ। ਸੂਤਰਾਂ ਅਨੁਸਾਰ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਜਿਨ੍ਹਾਂ ਕੋਲ ਜ਼ੈੱਡ ਪਲੱਸ ਸੁਰੱਖਿਆ ਛੱਤਰੀ ਹੈ, ਨੂੰ ਰਾਜਸੀ ਪ੍ਰਵਾਨਗੀ ਨਾ ਦਿੱਤੇ ਜਾਣ ਪਿੱਛੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ। ਭਾਵੇਂ ਕੇਂਦਰ ਨੇ ਸਿੱਧੇ ਤੌਰ `ਤੇ ਨਹੀਂ ਕਿਹਾ ਪਰ ਇਹ ਇਸ਼ਾਰਾ ਕੀਤਾ ਹੈ ਕਿ ਪੈਰਿਸ ਵਿੱਚ ਦੁਨੀਆ ਭਰ ਤੋਂ ਦਰਸ਼ਕ ਪੁੱਜੇ ਹੋਏ ਹਨ ਅਤੇ ਇੰਨੇ ਥੋੜ੍ਹੇ ਸਮੇਂ `ਚ ਮੁੱਖ ਮੰਤਰੀ ਦੀ ਸੁਰੱਖਿਆ ਦਾ ਬੰਦੋਬਸਤ ਕਰਨਾਂ ਸੌਖਾ ਨਹੀਂ ਹੈ।

Related Post