ਕੇਂਦਰ ਨੇ ਅਦਾਲਤ ਨੂੰ ਸੌਂਪੀ ਮਜੀਠੀਆ ਨੂੰ ਖਤਰੇ ਸਬੰਧੀ ਮੁਲਾਂਕਣ ਰਿਪੋਰਟ
- by Jasbeer Singh
- March 6, 2026
ਕੇਂਦਰ ਨੇ ਅਦਾਲਤ ਨੂੰ ਸੌਂਪੀ ਮਜੀਠੀਆ ਨੂੰ ਖਤਰੇ ਸਬੰਧੀ ਮੁਲਾਂਕਣ ਰਿਪੋਰਟ ਚੰਡੀਗੜ੍ਹ, 6 ਮਾਰਚ 2026 : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਸਬੰਧੀ ਇਕ ਪਟੀਸ਼ਨ ਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੋ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰਖਿਆ ਸਬੰਧੀ ਪਟੀਸ਼ਨ ਤੇ ਸੁਣਵਾਈ ਹੋਈ ਦੌਰਾਨ ਕੇਂਦਰ ਸਰਕਾਰ ਵਲੋਂ ਵੀ ਮਜੀਠੀਆ ਨੂੰ ਸੰਭਾਵੀ ਖਤਰੇ ਦੇ ਮੁਲਾਂਕਣ ਸਬੰਧੀ ਆਪਣੀ ਰਿਪੋਰਟ ਸੀਲਬੰਦ ਲਿਫਾਫੇ ਵਿਚ ਅਦਾਲਤ ਨੂੰ ਸੌਂਪੀ ਗਈ। ਇਸ ਮੌਕੇੇ ਅਦਾਲਤ ਨੂੰ ਦੱਸਿਆ ਗਿਆ ਕਿ ਇਹ ਰਿਪੋਰਟ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਰਾਜ ਜ਼ਰੂਰੀ ਕਦਮ ਚੁੱਕ ਸਕੇ । ਪੰਜਾਬ ਸਰਕਾਰ ਨੇ ਸੁਣਵਾਈ ਦੌਰਾਨ ਕੀ ਆਖਿਆ ਇਸ ਮੌਕੇ ਪੰਜਾਬ ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਭੇਜੀ ਗਈ ਰਿਪੋਰਟ ਦਾ ਅਧਿਐਨ ਕਰਨ ਅਤੇ ਸੁਰੱਖਿਆ ਨਾਲ ਸਬੰਧਤ ਸਾਰੇ ਪਹਿਲੂਆਂ ਦਾ ਸਹੀ ਢੰਗ ਨਾਲ ਮੁਲਾਂਕਣ ਕਰਨ ਲਈ ਹੋਰ ਸਮਾਂ ਚਾਹੀਦਾ ਹੈ । ਰਾਜ ਸਰਕਾਰ ਨੇ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਿਪੋਰਟ ਦਾਇਰ ਕਰਨ ਲਈ ਸੋਮਵਾਰ ਤੱਕ ਦਾ ਸਮਾਂ ਦੇਵੇ ।ਜਿਸ ਤੇ ਅਦਾਲਤ ਨੇ ਹੁਣ ਅਗਲੀ ਸੁਣਵਾਈ 17 ਮਾਰਚ ਤੇ ਰੱਖ ਦਿੱਤੀ ਹੈ।
