Punjab
0
ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਫ਼ੈਸਲਾ ਲਿਆ ਵਾਪਸ
- by Jasbeer Singh
- November 5, 2025
ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਵਾਲਾ ਫ਼ੈਸਲਾ ਲਿਆ ਵਾਪਸ ਚੰਡੀਗੜ੍ਹ, 5 ਨਵੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਕੇਂਦਰ ਸਰਕਾਰ ਵਲੋਂ ਹੁਕਮ ਜਾਰੀ ਕਰਦਿਆਂ ਵਾਪਸ ਲੈ ਲਿਆ ਗਿਆ ਹੈ। ਜਿਸ ਸਬੰਧੀ ਸਰਕਾਰ ਵਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਲੰਘੇ ਦਿਨਾਂ ਕੇਂਦਰ ਸਰਕਾਰ ਵਲੋਂ ਉਪਰੋਕਤ ਕਦਮ ਚੁੱਕ ਕੇ ਪੰਜਾਬ ਨਾਲ ਹੀ ਨਹੀਂ ਬਲਕਿ ਵਿਦਿਆਰਥੀਆਂ ਨਾਲ ਵੀ ਇਕ ਤਰ੍ਹਾਂ ਦੀ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ ਗਈ ਸੀ, ਜਿਸਦਾ ਵਿਦਿਆਰਥੀਆਂ ਨੇ ਸੰਘਰਸ਼ ਕਰਕੇ ਮੂੰਹ ਤੋੜਵਾਂ ਜਵਾਬ ਦਿੰਦਿਆਂ ਭੁੱਖ ਹੜ੍ਹਤਾਲ ਤੱਕ ਜਾਰੀ ਰੱਖੀਆਂ।
