
ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਲਿਆ ਨੀਟ ਪ੍ਰੀਖਿਆ ਲੀਕ ਮਾਮਲੇ ਵਿਚ ਤਿੰਨ ਵਿਦਿਆਰਥੀਆਂ ਨੂੰ ਹਿਰਾਸਤ ਵਿਚ
- by Jasbeer Singh
- July 18, 2024

ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਨੇ ਲਿਆ ਨੀਟ ਪ੍ਰੀਖਿਆ ਲੀਕ ਮਾਮਲੇ ਵਿਚ ਤਿੰਨ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਨਵੀਂ ਦਿੱਲੀ : ਭਾਰਤ ਦੇਸ਼ ਦੀ ਵਾਪਰੇ ਨੀਟ ਪ੍ਰੀਖਿਆ ਲੀਕ ਮਾਮਲੇ ਵਿਚ ਜਾਂਚ ਕਰ ਰਹੀ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੀ. ਬੀ. ਆਈ.) ਨੇ ਅੱਜ ਤਿੰਨ ਵਿਦਿਆਰਥੀਆਂ ਨੂੰ ਵੀ ਹਿਰਾਸਤ ਵਿਚ ਲਿਆ ਹੈ ਤੇ ਉਨ੍ਹਾਂ ਕੋਲੋਂ ਉਪਰੋਕਤ ਮਾਮਲੇ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਹਿਰਾਸਤ ਵਿਚ ਲਏ ਗਏ ਤਿੰਨੋਂ ਵਿਦਿਆਰਥੀ ਏਮਜ਼ ਪਟਨਾ ਦੇ ਹਨ। ਸੀ. ਬੀ. ਆਈ. ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੰਗਲਵਾਰ ਨੂੰ ਐੱਨ. ਆਈ. ਟੀ. ਜਮਸ਼ੇਦਪੁਰ ਦੇ 2017 ਬੈਚ ਦੇ ਸਿਵਲ ਇੰਜੀਨੀਅਰ ਪੰਕਜ ਕੁਮਾਰ ਉਰਫ਼ ਆਦਿਤਿਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸਨੇ ਕਥਿਤ ਤੌਰ `ਤੇ ਹਜ਼ਾਰੀਬਾਗ ਦੇ ਐਨ. ਟੀ. ਏ. ਟਰੰਕ ਤੋਂ ਨੀਟ ਯੂ. ਜੀ. ਪੇਪਰ ਚੋਰੀ ਕੀਤਾ ਸੀ ।