post

Jasbeer Singh

(Chief Editor)

ਕੇਂਦਰ 550 ਸਾਲਾ ਪ੍ਰਕਾਸ਼ ਪੂਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਜ਼ਾ ਤਬਦੀਲੀ ਸਬੰਧੀ ਨੋਟੀਫਿਕੇਸ਼ਨ ਐਲਾਨੇ : ਧਾਮੀ

post-img

ਕੇਂਦਰ 550 ਸਾਲਾ ਪ੍ਰਕਾਸ਼ ਪੂਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਜ਼ਾ ਤਬਦੀਲੀ ਸਬੰਧੀ ਨੋਟੀਫਿਕੇਸ਼ਨ ਐਲਾਨੇ : ਧਾਮੀ ਅੰਮ੍ਰਿਤਸਰ, 28 ਜੁਲਾਈ 2025 : 550 ਸਾਲਾ ਪ੍ਰਕਾਸ਼ ਪੂਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਜ਼ਾ ਤਬਦੀਲੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ 2019 ਵਿਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ 350 ਸਾਲਾ ਸ਼ਹੀਦੀ ਪੁਰਬ ਸ਼ਤਾਬਦੀ ਮੌਕੇ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੀ ਗਈ। ਧਾਮੀ ਨੇ ਦੱਸਿਆ ਕਿ ਇਕੱਤਰਤਾ ਵਿਚ ਲਏ ਹੋਰ ਫ਼ੈਸਲਿਆਂ ਸਬੰਧੀ ਇਕੱਤਰਤਾ ਵਿਚ ਲਏ ਗਏ ਹੋਰ ਫੈਸਲਿਆਂ ਬਾਰੇ ਪ੍ਰਧਾਨ ਧਾਮੀ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ ਸਥਾਪਤ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਦੌਰਾਨ ਪਿਛਲੇ ਦਿਨੀਂ ਸ਼੍ਰੀਨਗਰ ਵਿਖੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਕਰਨ ਦੀ ਘਟਨਾ ਦੀ ਸਖਤ ਨਿੰਦਾ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਬੰਧੀ ਸਖਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਇਕੱਤਰਤਾ ਵਿਚ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਨੂੰ ਸਰਲ ਬਣਾਉਣ ਦੀ ਅਪੀਲ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਐਜੂਕੇਸ਼ਨ ਅਦਾਰਿਆਂ ਵਿਚ ਐਨ.ਡੀ.ਏ. ਸਬਜੈਕਟ ਦੇ ਤੌਰ ਉਤੇ ਲਾਗੂ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਪਾਵਨ ਸਰੂਪ ਭੇਜੇ ਜਾਣਗੇ ਸ਼੍ਰੋਮਣੀ ਕਮੇਟੀ ਵਲੋਂ ਸਤਿਕਾਰ ਸਹਿਤ ਉਨ੍ਹਾਂ ਦੱਸਿਆ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪੁੱਜੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਪਾਵਨ ਸਰੂਪ ਸ਼੍ਰੋਮਣੀ ਕਮੇਟੀ ਵਲੋਂ ਸਤਿਕਾਰ ਸਹਿਤ ਭੇਜੇ ਜਾਣਗੇ। ਉਨ੍ਹਾਂ ਸਮੂਹ ਸਿੱਖਾਂ ਨੂੰ ਇਤਿਹਾਸਿਕ ਸ਼ਤਾਬਦੀ ਉਤਸ਼ਾਹ ਸਹਿਤ ਮਨਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਰਾਜਸਥਾਨ ਦੀ ਘਟਨਾ ਨੂੰ ਅਦਾਲਤ ਪਹੁੰਚੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਰਾਜਸਥਾਨ ਦੀ ਸਰਕਾਰ ਨੂੰ ਲਿਖਤੀ ਸ਼ਿਕਾਇਤ ਭੇਜੀ ਜਾਵੇਗੀ।

Related Post