post

Jasbeer Singh

(Chief Editor)

National

ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਨੂੰ ਲੈ ਕੇ ਸ਼ੁਰੂ ਹੋਏ ਸਰਵੇ ਦੇ ਚਲਦਿਆਂ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਲ ਕਰ

post-img

ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਨੂੰ ਲੈ ਕੇ ਸ਼ੁਰੂ ਹੋਏ ਸਰਵੇ ਦੇ ਚਲਦਿਆਂ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਲ ਕਰੇਗਾ ਕੇਂਦਰ ਐਕਵਾਇਰ ਦਿੱਲੀ : ਪੰਜਾਬ ਦੀ ਰਾਜਧਾਨੀ ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ ਦੇ ਚਲਦਿਆਂ ਜ਼ਮੀਨ ਦੇ ਮਾਲਕਾਂ ਨੂੰ ਪਜ ਗੁਣਾਂ ਪੈਸਾ ਦਿੱਤਾ ਜਾਵੇਗਾ । ਇਸ ਸਬੰਧੀ ਸਰਵੇਖਣ ਹੁਣ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ । ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿੱਚ ਜੰਗੀ ਪੱਧਰ `ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ਵਿੱਚ ਪੂਰਾ ਕਰੇਗੀ ।ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ `ਤੇ ਰੁਕੇਗੀ । ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ । ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ । ਇਸ ਤੋਂ ਇਲਾਵਾ ਉਕਤ ਟਰੇਨ `ਚ ਕਰੀਬ 750 ਯਾਤਰੀ ਸਫਰ ਕਰ ਸਕਣਗੇ । ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁੱਲ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਜਿਸ ਵਿੱਚ ਦਿੱਲੀ ਦੇ 22, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡਾਂ ਦੇ ਨਾਂ ਸ਼ਾਮਲ ਹਨ । ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਕੁੱਲ 186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ। ਜਿਸ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਤੋਂ 22, ਫਤਿਹਗੜ੍ਹ ਸਾਹਿਬ ਤੋਂ 25, ਕਪੂਰਥਲਾ ਤੋਂ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਸ਼ਾਮਲ ਹਨ।ਨਵੀਂ ਰੇਲਵੇ ਲਾਈਨ ਦੇ ਦਾਇਰੇ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨਾਲ ਏਜੰਸੀ ਦੀ ਤਰਫੋਂ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ । ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਦਿੱਤਾ ਜਾਵੇਗਾ । ਕੇਂਦਰੀ ਅਤੇ ਰੇਲਵੇ ਅਧਿਕਾਰੀ ਇਸ ਸਬੰਧੀ ਵੱਡੇ ਪੱਧਰ `ਤੇ ਸਰਵੇਖਣ ਕਰ ਰਹੇ ਹਨ ।

Related Post