
Punjab
0
ਪੰਜਾਬ ਸਰਕਾਰ ਲਗਾਏ ਕਾਰਪੋਰੇਸ਼ਨਾਂ ਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰ
- by Jasbeer Singh
- May 19, 2025

ਪੰਜਾਬ ਸਰਕਾਰ ਲਗਾਏ ਕਾਰਪੋਰੇਸ਼ਨਾਂ ਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਚੰਡੀਗੜ੍ਹ, 19 ਮਈ 2025 : : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਵੱਖ ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਦੇ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਲਗਾ ਕੇ ਆਪ ਆਗੂਆਂ ਦੀਆਂ ਨਿਯੁਕਤੀਆਂ ਦੀ ਝੜੀ ਲਗਾ ਦਿੱਤੀ ਹੈ, ਜਿਸ ਤਹਿਤ 31 ਆਪ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ ਹੈ। ਆਪ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਜਿੰਮੇਵਾਰੀਆਂ ਮਿਲਣ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਹੈ ਕਿ ‘ਰੰਗਲਾ ਪੰਜਾਬ’ ਟੀਮ ‘ਚ ਤੁਹਾਡਾ ਸਵਾਗਤ ਹੈ।ਉਨ੍ਹਾਂ ਉਮੀਦ ਪ੍ਰਗਟਾਈ ਕਿ ਹਰ ਕੋਈ ਆਪਣੀ ਜਿ਼ੰਮੇਵਾਰੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਏਗਾ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੀ ਪੱਧਰ ਤੇ ਵਲੰਟੀਅਰਾਂ ਨੂੰ ਵੀ ਜਿ਼ੰਮੇਵਾਰੀਆਂ ਦਿੱਤੀਆਂ ਜਾਣਗੀਆਂ। ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ :