
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਅਲੌਹਰਾਂ ਕਲਾਂ ਵਿਖੇ ਖੇਡ ਗਰਾਊਂਡ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ
- by Jasbeer Singh
- June 26, 2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਅਲੌਹਰਾਂ ਕਲਾਂ ਵਿਖੇ ਖੇਡ ਗਰਾਊਂਡ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਨਾਭਾ, 26 ਜੂਨ : ਪਿੰਡ ਅਲੌਹਰਾਂ ਕਲਾਂ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਮਹਾਰਾਜ ਜੀ ਦੀ ਯਾਦ ਵਿੱਚ ਬਣੇ ਖੂਹੀ ਸਾਹਿਬ ਖੇਡ ਗਰਾਊਂਡ ਦੀ ਨਵੀਂ ਬਣੀ ਚਾਰਦੀਵਾਰੀ ਦਾ ਉਦਘਾਟਨ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਮੁੜ ਤੋਂ ਯੂਥ ਕਲੱਬ ਬਣਾ ਕੇ ਉਨਾਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਦੇ ਖੇਡਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਨਵੇਂ ਖੇਡ ਗਰਾਊਂਡ ਬਣਾਏ ਜਾ ਰਹੇ ਹਨ ਅਤੇ ਨਰੋਈ ਸਿਹਤ ਬਣਾਉਣ ਲਈ ਜ਼ਿੰਮਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਕਲੱਬ ਅਹੁਦੇਦਾਰਾਂ ਨੇ ਗ੍ਰਾਂਟ ਦੇਣ ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਕਿਰਨਪਾਲ ਕੌਰ ਤੇ ਉਨ੍ਹਾਂ ਦੇ ਪਤੀ ਬਹਾਦਰ ਸਿੰਘ, ਆਪ ਆਗੂ ਗੁਰਪ੍ਰੀਤ ਸਿੰਘ ਜੋਗਾ ਪੰਚ, ਸੁਰਿੰਦਰਪਾਲ ਸਿੰਘ ਪੰਚ, ਨਿਰਭੈ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਬਲਵਿੰਦਰ ਕੌਰ ਪੰਚ, ਹਰਮੇਲ ਕੌਰ ਤੇ ਮਨਜੀਤ ਕੌਰ ਪੰਚ, ਬਾਬਾ ਸੰਤ ਸਿੰਘ ਅਲੌਹਰਾਂ, ਗੁਰਵਿੰਦਰ ਸਿੰਘ ਛੰਨਾ, ਗੁਰਮੀਤ ਸਿੰਘ ਭੋਜੋਮਾਜਰੀ, ਗੁਰਬਖਸ਼ ਸਿੰਘ ਛੰਨਾ, ਸਤਿੰਦਰ ਸਿੰਘ, ਨਿਰਮਲ ਸਿੰਘ, ਜਤਿੰਦਰ ਸਿੰਘ ਕਕਰਾਲਾ, ਗੁਰਵੀਰ ਸਿੰਘ, ਪਰਮਿੰਦਰ ਸਿੰਘ ਭੰਗੂ ਆਦਿ ਵੀ ਮੌਜੂਦ ਸਨ।