
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕੀਤਾ ਐਸ. ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਗੁਲਜ਼ਾਰ ਸਿੰਘ ਦਾ ਸਨਮਾਨ
- by Jasbeer Singh
- September 11, 2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕੀਤਾ ਐਸ. ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਗੁਲਜ਼ਾਰ ਸਿੰਘ ਦਾ ਸਨਮਾਨ ਨਾਭਾ, 11 ਸਤੰਬਰ 2025 : ਐਸ. ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਨਾਭਾ ਦੇ ਇੰਪਰੂਵਮੈਂਟ ਟਰੱਸਟ ਦਫਤਰ ਵਿਖੇ ਪੁੱਜ ਕੇ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨਾਲ ਮੁਲਾਕਾਤ ਕੀਤੀ ਅਤੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ । ਦਲਿਤ ਸਮਾਜ ਦੇ ਲੋਕਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਮੈਂਬਰ ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਿਰਪਾਓ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਮੁਲਾਕਾਤ ਦੌਰਾਨ ਆਪ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ । ਇਸ ਮੌਕੇ ਗੱਲਬਾਤ ਕਰਦਿਆਂ ਐਸ. ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਕਿਹਾ ਕਿ ਪੰਜਾਬ ਦੇ ਗਰੀਬ, ਮਜਲੂਮ, ਦਲਿਤ, ਮੁਲਾਜ਼ਮ ਤੇ ਵਿਦਿਆਰਥੀ ਵਰਗ ਦੇ ਨਾਲ ਹੋ ਰਹੇ ਧੱਕੇ ਤੇ ਜ਼ੁਲਮ ਖਿਲਾਫ ਦਲਿਤ ਸਮਾਜ ਦੇ ਲੋਕਾਂ ਨੂੰ ਜਾਤੀ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਇਨਸਾਫ਼ ਦਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦਲਿਤ ਸਮਾਜ ਦੇ ਲੋਕਾਂ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਐਸ ਸੀ ਕਮੀਸ਼ਨ ਪੰਜਾਬ ਦੇ ਮੈਂਬਰ ਹੋਣ ਦੇ ਨਾਤੇ ਉਹ ਹਰ ਵਿਅਕਤੀ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜਤਾ ਨਾਲ ਕੰਮ ਕਰਦੇ ਹਨ।