
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਭਗਵਾਨ ਕਲੋਨੀ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ -
- by Jasbeer Singh
- June 29, 2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਭਗਵਾਨ ਕਲੋਨੀ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ - ਨਾਭਾ, 28 ਜੂਨ : ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਹਰ ਪੱਖ ਤੋਂ ਵਧੀਆ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਭਗਵਾਨ ਕਲੋਨੀ ਵਿਖੇ ਵਿਕਾਸ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ ਅਤੇ ਤਰੱਕੀ ਦੀਆਂ ਲੀਹਾਂ ਉਤੇ ਲੈ ਕੇ ਜਾਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਹਰ ਪੱਖ ਤੋਂ ਮਜ਼ਬੂਤ ਸੂਬਾ ਬਣਿਆ ਹੈ। ਭਗਵਾਨ ਕਲੋਨੀ ਨੂੰ ਵਿਸ਼ੇਸ਼ ਗ੍ਰਾਂਟ ਦੇਣ ਲਈ ਕਲੋਨੀ ਨਿਵਾਸੀਆਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਕਿਰਨਪਾਲ ਕੌਰ ਤੇ ਉਨ੍ਹਾਂ ਦੇ ਪਤੀ ਬਹਾਦਰ ਸਿੰਘ, ਕੁਲਵੰਤ ਸਿੰਘ ਅਟਵਾਲ ਸਰਪੰਚ ਮੇਘ ਕਲੋਨੀ, ਆਪ ਆਗੂ ਗੁਰਪ੍ਰੀਤ ਸਿੰਘ ਜੋਗਾ ਪੰਚ, ਸੁਰਿੰਦਰਪਾਲ ਸਿੰਘ ਪੰਚ, ਨਿਰਭੈ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਬਲਵਿੰਦਰ ਕੌਰ ਪੰਚ, ਹਰਮੇਲ ਕੌਰ ਤੇ ਮਨਜੀਤ ਕੌਰ ਪੰਚ, ਗੁਰਚਰਨ ਸਿੰਘ ਗੁਰੂ ਟੇਲਰ, ਦਰਸ਼ਨ ਸਿੰਘ ਸਾਬਕਾ ਪੰਚ, ਹਰਵਿੰਦਰ ਸਿੰਘ ਫੌਜੀ, ਗੁਰਵੀਰ ਸਿੰਘ, ਸਤਗੁਰ ਸਿੰਘ ਨਰਮਾਣਾ ਆਦਿ ਵੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.