
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਭਗਵਾਨ ਕਲੋਨੀ ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
- by Jasbeer Singh
- June 30, 2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਭਗਵਾਨ ਕਲੋਨੀ ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ ਨਾਭਾ, 30 ਜੂਨ : ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਨੂੰ ਹਰ ਪੱਖ ਤੋਂ ਵਧੀਆ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਪਲਾਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਭਗਵਾਨ ਕਲੋਨੀ ਵਿਖੇ ਵਿਕਾਸ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਨੂੰ ਮੁੜ ਤੋਂ ਖੁਸ਼ਹਾਲ ਬਣਾਉਣ ਅਤੇ ਤਰੱਕੀ ਦੀਆਂ ਲੀਹਾਂ ਉਤੇ ਲੈ ਕੇ ਜਾਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਹਰ ਪੱਖ ਤੋਂ ਮਜ਼ਬੂਤ ਸੂਬਾ ਬਣਿਆ ਹੈ। ਭਗਵਾਨ ਕਲੋਨੀ ਨੂੰ ਵਿਸ਼ੇਸ਼ ਗ੍ਰਾਂਟ ਦੇਣ ਲਈ ਕਲੋਨੀ ਨਿਵਾਸੀਆਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਕਿਰਨਪਾਲ ਕੌਰ ਤੇ ਉਨ੍ਹਾਂ ਦੇ ਪਤੀ ਬਹਾਦਰ ਸਿੰਘ, ਕੁਲਵੰਤ ਸਿੰਘ ਅਟਵਾਲ ਸਰਪੰਚ ਮੇਘ ਕਲੋਨੀ, ਆਪ ਆਗੂ ਗੁਰਪ੍ਰੀਤ ਸਿੰਘ ਜੋਗਾ ਪੰਚ, ਸੁਰਿੰਦਰਪਾਲ ਸਿੰਘ ਪੰਚ, ਨਿਰਭੈ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਬਲਵਿੰਦਰ ਕੌਰ ਪੰਚ, ਹਰਮੇਲ ਕੌਰ ਤੇ ਮਨਜੀਤ ਕੌਰ ਪੰਚ, ਗੁਰਚਰਨ ਸਿੰਘ ਗੁਰੂ ਟੇਲਰ, ਦਰਸ਼ਨ ਸਿੰਘ ਸਾਬਕਾ ਪੰਚ, ਹਰਵਿੰਦਰ ਸਿੰਘ ਫੌਜੀ, ਗੁਰਵੀਰ ਸਿੰਘ, ਸਤਗੁਰ ਸਿੰਘ ਨਰਮਾਣਾ ਆਦਿ ਵੀ ਮੌਜੂਦ ਸਨ।