post

Jasbeer Singh

(Chief Editor)

Patiala News

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ

post-img

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਨਾਭਾ, 2 ਮਈ :  ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਅਲੌਹਰਾਂ ਗੇਟ ਮੜਖਾਨਾ ਚੌਂਕ ਸਥਿਤ ਭਗਵਾਨ ਕਲੋਨੀ ਵਿਖੇ ਆਪਣੇ ਨਿੱਜੀ ਦਫਤਰ ਵਿੱਚ ਨਾਭਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਕਈਆਂ ਨੂੰ ਮੌਕੇ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਕੇ ਪਹਿਲ ਦੇ ਆਧਾਰ ਤੇ ਹੱਲ ਕਰਵਾਇਆ ।‌ ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਰ ਵਰਗ ਦੇ ਲੋਕਾਂ ਦੇ ਬਿਨਾਂ ਕਿਸੇ ਪੱਖਪਾਤ ਤੋਂ ਪਹਿਲ ਦੇ ਆਧਾਰ ਤੇ ਕੰਮ‌ ਕੀਤੇ‌ ਜਾ ਰਹੇ ਹਨ । ਉਨਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ‌ ਵੱਡੀ ਪੱਧਰ ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਉਣ ਲਈ ਵਰਦਾਨ ਸਾਬਿਤ ਹੋ ਰਹੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਪੀੜ੍ਹੀ ਨੂੰ ਰੁਜ਼ਗਾਰ ਦੇਣ ਦੀ ਬਜਾਏ ਨਸ਼ਿਆਂ ਅਤੇ ਗਲਤ ਰਸਤੇ ਵੱਲ ਤੌਰ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਿੱਚ‌ ਕੋਈ ਬਾਕੀ ਨਹੀਂ ਛੱਡੀ ਸੀ । ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਤੋਂ ਖੁਸ਼ਹਾਲ ਬਣਾ ਕੇ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ।

Related Post