ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਘੁੰਮਣ ਕਲੋਨੀ ਨਿਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ
- by Jasbeer Singh
- June 3, 2025
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਘੁੰਮਣ ਕਲੋਨੀ ਨਿਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ ਨਾਭਾ, 3 ਜੂਨ : ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਥਾਨਕ ਘੁੰਮਣ ਕਾਲੋਨੀ ਵਿਖੇ ਪੁੱਜ ਕੇ ਕਾਲੋਨੀ ਨਿਵਾਸੀਆਂ ਦੀਆਂ ਸਮੱਸਿਆਂਵਾਂ ਸੁਣੀਆਂ। ਇਸ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਜਿਥੇ ਵੱਡੀ ਪੱਧਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਬੇਰੁਜ਼ਗਾਰੀ ਦਾ ਖਾਤਮਾ ਕਰਨ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਉਥੇ ਹੀ ਪੰਜਾਬ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਾਲੋਨੀ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ, ਬਲਵੀਰ ਸਿੰਘ, ਸੁੰਦਰ ਲਾਲ, ਅਮਨਦੀਪ ਸਿੰਘ, ਕੁਲਦੀਪ ਰਾਏ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਮੱਖਣ ਸਿੰਘ, ਹਰਮੇਸ਼ ਸਿੰਘ, ਬਲਵੀਰ ਸਿੰਘ, ਬਲਵੀਰ ਸਿੰਘ, ਹੇਮਰਾਜ, ਮਨਜੀਤ ਸਿੰਘ, ਬੂਟਾ ਸਿੰਘ ਆਦਿ ਕਾਲੋਨੀ ਨਿਵਾਸੀ, ਯੂਥ ਆਗੂ ਲਾਲੀ ਫਤਿਹਪੁਰ, ਹਰਵਿੰਦਰ ਸਿੰਘ ਖਹਿਰਾ, ਪਰਮਿੰਦਰ ਸਿੰਘ ਭੰਗੂ, ਲਵਪ੍ਰੀਤ ਸਿੰਘ ਲੱਭੂ, ਜਸਕਰਨਵੀਰ ਸਿੰਘ ਤੇਜੇ ਆਦਿ ਮੌਜੂਦ ਸਨ।
