post

Jasbeer Singh

(Chief Editor)

Patiala News

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

post-img

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਤੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ -ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਦਾ ਮੁੱਦਾ ਉਠਾਇਆ ਗਿਆ ਪਟਿਆਲਾ, 8 ਮਈ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੁੱਜ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਅਦਰਸ਼ਪਾਲ ਵਿੱਗ ਨਾਲ ਬੈਠਕ ਕੀਤੀ। ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਬੋਰਡ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕੀਤੀ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਆਮ ਪਬਲਿਕ ਨੂੰ ਜਾਗਰੂਕ ਕਰਨ ਲਈ ਉਪਰਾਲਿਆਂ ਤੇ ਜ਼ੋਰ ਦੇਣ ਲਈ ਵਿਚਾਰਾਂ ਹੋਈਆਂ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਟਿਆਲਾ ਜ਼ਿਲ੍ਹੇ ਸਮੇਤ ਨਾਭਾ ਹਲਕੇ ਵਿੱਚ ਕਈ ਥਾਈਂ ਦੂਸ਼ਿਤ ਹੋ‌ ਰਹੇ ਧਰਤੀ ਹੇਠਲੇ ਪਾਣੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ । ਇਸ ਮੌਕੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਸਕੱਤਰ ਗੁਰਿੰਦਰ ਸਿੰਘ ਮਜੀਠੀਆ ਅਤੇ ਰਾਜ ਕੁਮਾਰ ਰੱਤੜਾ, ਚੀਫ਼ ਇੰਜੀਨੀਅਰ ਵੀ ਹਾਜ਼ਰ ਸਨ । ਬੋਰਡ ਦੇ ਚੇਅਰਮੈਨ ਡਾ. ਅਦਰਸ਼ਪਾਲ ਵਿੱਗ ਵੱਲੋਂ ਚੇਅਰਮੈਨ ਜੱਸੀ ਸੋਹੀਆਂਵਾਲਾ ਨੂੰ ਬੋਰਡ ਵੱਲੋਂ ਤਿਆਰ ਕੀਤੀ ਵਰਮੀ ਕੰਪੋਸਟਿੰਗ (ਗੰਡੋਆ ਖਾਦ) ਬਣਾਉਣ ਦੀ ਵਿਧੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਤੇ ਪਲਾਸਟਿਕ ਬੈਗ ਦੀ ਵਰਤੋਂ ਬੰਦ ਕਰਨ ਦਾ ਸੰਦੇਸ਼ ਦਿੰਦੇ ਹੋਈ ਕੱਪੜੇ ਤੋਂ ਬਣੇ ਥੈਲੇ ਉਚੇਚੇ ਤੌਰ ਤੇ ਭੇਂਟ ਕੀਤੇ ।

Related Post