post

Jasbeer Singh

(Chief Editor)

Punjab

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਸਰਕਾਰੀ ਹਾਈ ਸਕੂਲ ਕਿਲਾ ਹਕੀਮਾਂ ਵਿਖੇ ਆਧੁਨਿਕ ਵਿਗਿਆਨ ਲੈਬ ਅਤੇ ਸਕੂਲ ਦੇ ਨਵੀਨੀ

post-img

ਪੰਜਾਬ ਸਿੱਖਿਆ ਕ੍ਰਾਂਤੀ- ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਸਰਕਾਰੀ ਹਾਈ ਸਕੂਲ ਕਿਲਾ ਹਕੀਮਾਂ ਵਿਖੇ ਆਧੁਨਿਕ ਵਿਗਿਆਨ ਲੈਬ ਅਤੇ ਸਕੂਲ ਦੇ ਨਵੀਨੀਕਰਨ ਦੇ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਲੋਕ ਅਰਪਿਤ ਧੂਰੀ, 24 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ-ਕਦਮੀ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਸਰਕਾਰੀ ਹਾਈ ਸਕੂਲ, ਕਿਲਾ ਹਕੀਮਾਂ ਵਿਖੇ ਕਰੀਬ 12.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਵਿਗਿਆਨ ਲੈਬ ਅਤੇ ਸਕੂਲ ਦੇ ਨਵੀਨੀਕਰਨ ਦੇ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਲੋਕ ਅਰਪਿਤ ਕਰਨ ਮੌਕੇ ਕੀਤਾ । ਇਸ ਮੌਕੇ ਸ. ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਨਿਰੰਤਰ ਇਤਿਹਾਸਕ ਫੈਸਲੇ ਕਰ ਰਹੀ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਉਪਲਬਧ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਫੈਸਲਿਆਂ ਨੂੰ ਵੇਖਦੇ ਹੋਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖਲ ਕਰਵਾਉਣ । ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਉੱਥੇ ਹੀ ਸਿਹਤ ਸਹੂਲਤਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਪਿੰਡ ਪਿੰਡ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਦੀ ਰੋਕਥਾਮ ਲਈ ਪਿੰਡਾਂ ਵਿੱਚ ਮਤੇ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ । ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਹਾਜ਼ਰ ਸਨ।

Related Post