ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਨਵੇਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕੀ
- by Jasbeer Singh
- August 23, 2024
ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਨਵੇਂ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕੀਤੀ ਪਟੀਸ਼ਨ ਦਾਇਰ ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੇ ਵੀ ਆਪਣੇ ‘ਤੇ ਨਵੇਂ ਸਿਰੇ ਤੋਂ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਦਲਜੀਤ ਸਿੰਘ ਕਲਸੀ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ । ਦਲਜੀਤ ਕਲਸੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਨਐਸਏ ਨੂੰ ਚੁਣੌਤੀ ਦਿੱਤੀ ਸੀ। ਹੁਣ ਦਲਜੀਤ ਕਲਸੀ ਦੀ ਤਰਫੋਂ ਪੰਜਾਬ ਹਰਿਆਣਾ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿੱਚ ਕਿਹਾ ਹੈ ਕਿ ਉਸ ਉਤੇ ਲਾਏ ਗਏ ਐਨਐਸਏ ਦੇ ਤਾਜ਼ਾ ਹੁਕਮ ਪੂਰੀ ਤਰ੍ਹਾਂ ਗਲਤ ਹਨ। ਇਸ ਲਈ ਇਸ ਹੁਕਮ ਨੂੰ ਰੱਦ ਕੀਤਾ ਜਾਵੇ । ਕਲਸੀ ਨੇ ਕਿਹਾ ਕਿ ਉਹ ਫਿਲਮ ਕਲਾਕਾਰ ਅਤੇ ਨਿਰਦੇਸ਼ਕ ਹਨ। ਇਸ ਦਾ ਅਜਨਾਲਾ ਕੇਸ ਜਾਂ ਕਿਸੇ ਹੋਰ ਕੇਸ ਨਾਲ ਕੋਈ ਸਬੰਧ ਨਹੀਂ ਹੈ। ਉਸ ਨੂੰ ਜਾਣਬੁੱਝ ਕੇ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਲਈ ਉਸ ‘ਤੇ ਲਗਾਏ ਗਏ ਨਵੇਂ ਐਨਐਸਏ ਹੁਕਮਾਂ ਨੂੰ ਰੱਦ ਕਰਕੇ ਉਸ ਨੂੰ ਰਾਹਤ ਦਿੱਤੀ ਜਾਣੀ ਚਾਹੀਦੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.