July 6, 2024 00:46:40
post

Jasbeer Singh

(Chief Editor)

Punjab, Haryana & Himachal

ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ । ਹੁਣ ਚੰਡੀਗੜ੍ਹ ਵਿਚ ਸਾਰੀਆਂ ਦੁਕਾਨਾਂ 24 ਘੰਟੇ ਖੋਲ੍ਹੀਆਂ ਜਾ ਸਕਣਗੀਆਂ ||

post-img

ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਹੁਣ ਚੰਡੀਗੜ੍ਹ ਵਿਚ ਸਾਰੀਆਂ ਦੁਕਾਨਾਂ 24 ਘੰਟੇ ਖੋਲ੍ਹੀਆਂ ਜਾ ਸਕਣਗੀਆਂ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਦੇ ਵਪਾਰੀ ਕਾਫੀ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸਨ। ਹਾਲਾਂਕਿ ਇਹ ਹੁਕਮ ਸ਼ਰਾਬ ਦੇ ਠੇਕੇ, ਬੀਆਰ ਬਾਰ, ਕਲੱਬਾਂ ਉਤੇ ਲਾਗੂ ਨਹੀਂ ਹੋਵੇਗਾ। ਇਸ਼ਤਿਹਾਰਬਾਜ਼ੀ ਦੁਕਾਨਦਾਰਾਂ ਨੂੰ 24 ਘੰਟੇ ਦੁਕਾਨਾਂ ਖੋਲ੍ਹਣ ਲਈ ਕੁਝ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਜਿਹੜੇ ਵੀ ਦੁਕਾਨਦਾਰ ਇਸ ਦਾ ਫਾਇਦਾ ਲੈਣਾ ਚਾਹੁੰਦਾ ਹੈ, ਉਸ ਨੂੰ ਪਹਿਲਾਂ ਕਿਰਤ ਵਿਭਾਗ ਦੀ ਵੈੱਬਸਾਈਟ ਉਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਪ੍ਰਸ਼ਾਸਨ ਨੇ 24 ਘੰਟੇ ਦੁਕਾਨਾਂ ਖੋਲ੍ਹਣ ਲਈ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਫੈਸਲਾ ਲਿਆ ਹੈ।ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਹੁਣ ਚੰਡੀਗੜ੍ਹ ਵਿਚ ਸਾਰੀਆਂ ਦੁਕਾਨਾਂ 24 ਘੰਟੇ ਖੋਲ੍ਹੀਆਂ ਜਾ ਸਕਣਗੀਆਂ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਦੇ ਵਪਾਰੀ ਕਾਫੀ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸਨ। ਹਾਲਾਂਕਿ ਇਹ ਹੁਕਮ ਸ਼ਰਾਬ ਦੇ ਠੇਕੇ, ਬੀਆਰ ਬਾਰ, ਕਲੱਬਾਂ ਉਤੇ ਲਾਗੂ ਨਹੀਂ ਹੋਵੇਗਾ।ਦੁਕਾਨਦਾਰਾਂ ਨੂੰ 24 ਘੰਟੇ ਦੁਕਾਨਾਂ ਖੋਲ੍ਹਣ ਲਈ ਕੁਝ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਜਿਹੜੇ ਵੀ ਦੁਕਾਨਦਾਰ ਇਸ ਦਾ ਫਾਇਦਾ ਲੈਣਾ ਚਾਹੁੰਦਾ ਹੈ, ਉਸ ਨੂੰ ਪਹਿਲਾਂ ਕਿਰਤ ਵਿਭਾਗ ਦੀ ਵੈੱਬਸਾਈਟ ਉਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਪ੍ਰਸ਼ਾਸਨ ਨੇ 24 ਘੰਟੇ ਦੁਕਾਨਾਂ ਖੋਲ੍ਹਣ ਲਈ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਫੈਸਲਾ ਲਿਆ ਹੈ।ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਮੁਲਾਜ਼ਮ ਨੂੰ 9 ਘੰਟੇ ਤੋਂ ਵੱਧ ਕੰਮ ਨਹੀਂ ਕਰਵਾਇਆ ਜਾ ਸਕਦਾ ਅਤੇ ਉਸ ਨੂੰ ਹਫ਼ਤੇ ਵਿਚ ਇਕ ਛੁੱਟੀ ਵੀ ਦੇਣੀ ਪਵੇਗੀ। ਜਿਸ ਲਈ ਉਸ ਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਹਰ ਕਰਮਚਾਰੀ ਨੂੰ ਲਗਾਤਾਰ 5 ਘੰਟੇ ਕੰਮ ਕਰਨ ਤੋਂ ਬਾਅਦ ਘੱਟੋ-ਘੱਟ ਅੱਧੇ ਘੰਟੇ ਦਾ ਆਰਾਮ ਦਿੱਤਾ ਜਾਵੇਗਾ।ਹਫ਼ਤੇ ਵਿਚ ਵੱਧ ਤੋਂ ਵੱਧ 48 ਘੰਟੇ ਕੰਮ ਕੀਤਾ ਜਾ ਸਕਦਾ ਹੈ। ਜੇਕਰ ਰਾਤ 10 ਵਜੇ ਤੋਂ ਬਾਅਦ ਵੀ ਦੁਕਾਨ ਖੁੱਲ੍ਹੀ ਰਹਿੰਦੀ ਹੈ ਤਾਂ ਦੁਕਾਨ ਮਾਲਕ ਨੂੰ ਸਾਰੇ ਕਰਮਚਾਰੀਆਂ ਅਤੇ ਗਾਹਕਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣੇ ਹੋਣਗੇ। ਯੂਟੀ ਦੇ ਕਿਰਤ ਵਿਭਾਗ ਨੇ ਮਹਿਲਾ ਕਰਮਚਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਮਹਿਲਾ ਕਰਮਚਾਰੀ ਤੋਂ ਰਾਤ ਨੂੰ 8 ਵਜੇ ਤੋਂ ਬਾਅਦ ਕੰਮ ਨਾ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮਹਿਲਾ ਕਰਮਚਾਰੀ 8 ਵਜੇ ਤੋਂ ਬਾਅਦ ਕੰਮ ਕਰਨਾ ਚਾਹੁੰਦੀ ਹੈ ਤਾਂ ਉਸ ਦੀ ਲਿਖਤੀ ਸਹਿਮਤੀ ਲਈ ਜਾਵੇ। ਉਸ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਸੁਰੱਖਿਅਤ ਘਰ ਪਹੁੰਚਾਉਣ ਦਾ ਪੁਖਤਾ ਪ੍ਰਬੰਧ ਕੀਤੇ ਜਾਵੇ।ਯੂਟੀ ਪ੍ਰਸ਼ਾਸਨ ਦੇ ਕਿਰਤ ਵਿਭਾਗ ਨੇ ਸ਼ਹਿਰ ਵਿੱਚ 24 ਘੰਟੇ ਖੱਲ੍ਹੀ ਰਹਿਣ ਵਾਲੀਆਂ ਦੁਕਾਨਾਂ ਨੂੰ ਸੀਸੀਟੀਵੀ ਕੈਮਰੇ ਲਗਾਉਣੇ ਲਾਜ਼ਮੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦਾ 15 ਦਿਨ ਦਾ ਬੈਕਅੱਪ ਰੱਖਣਾ ਵੀ ਜ਼ਰੂਰੀ ਹੈ। ਹੰਗਾਮੀ ਸਥਿਤੀ ਵਿੱਚ ਐਮਰਜੈਂਸੀ ਅਲਾਰਮ ਦਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ।

Related Post