July 6, 2024 01:49:06
post

Jasbeer Singh

(Chief Editor)

Punjab, Haryana & Himachal

ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਿਆ

post-img

ਕੁਲਦੀਪ ਕੁਮਾਰ ਨੇ ਅੱਜ ਇਥੇ ਨਗਰ ਨਿਗਮ ਦਫ਼ਤਰ ਵਿਖੇ ਚੰਡੀਗੜ੍ਹ ਦੇ ਮੇਅਰ ਵਜੋਂ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ।  ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।ਇਸ ਮੌਕੇ ‘ਆਪ’ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਹਾਜ਼ਰ ਸਨ। ਇਸ ਦੌਰਾਨ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਿਰਮਲਾ ਦੇਵੀ ਨੇ ਕ੍ਰਮਵਾਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ।4 ਮਾਰਚ ਨੂੰ ਹੋਣ ਵਾਲੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਮੇਅਰ ਪ੍ਰੀਜ਼ਾਈਡਿੰਗ ਅਫ਼ਸਰ ਹੋਣਗੇ।

Related Post