post

Jasbeer Singh

(Chief Editor)

Punjab

ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਿਖੇ ਬੰਬ ਦੀ ਧਮਕੀ ਮਿਲਣ ਤੇ ਚੰਡੀਗੜ੍ਹ ਪੁਲਸ ਤੇ ਸੁਰੱਖਿਆ ਏਜੰਸੀਆਂ

post-img

ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਿਖੇ ਬੰਬ ਦੀ ਧਮਕੀ ਮਿਲਣ ਤੇ ਚੰਡੀਗੜ੍ਹ ਪੁਲਸ ਤੇ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ ਚੰਡੀਗੜ੍ਹ, 20 ਦਸੰਬਰ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮੋਹਾਲੀ ਦੇ ਸੈਕਟਰ 9 ਵਿਖੇ ਬਣੇ ਪੰਜਾਬ ਪੁਲਸ ਦੇ ਹੈੱਡਕੁਆਰਟਰ ਵਖੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਜਿਥੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਉਥੇ ਧਮਕੀ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਸ ਅਤੇ ਹੋਰ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ । ਹੈੱਡਕੁਆਰਟਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿਸ `ਚ ਪੁਲਸ ਦੀਆਂ ਕਈ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ । ਆਉਣ-ਜਾਣ ਵਾਲੇ ਹਰ ਵਿਅਕਤੀ `ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਬਾਹਰੀ ਵਿਅਕਤੀਆਂ ਦੇ ਦਾਖ਼ਲੇ `ਤੇ ਪਾਬੰਦੀ ਲਗਾਈ ਗਈ ਹੈ।ਪੰਜਾਬ ਵਿੱਚ ਵਾਪਰੀਆਂ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ । ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ `ਤੇ ਜ਼ਿਲ੍ਹੇ ਦੇ ਸਾਰੇ ਸਰਹੱਦੀ ਖੇਤਰਾਂ `ਤੇ ਸਖ਼ਤ ਨਾਕਾਬੰਦੀ ਕੀਤੀ ਜਾ ਰਹੀ ਹੈ । ਪਿਛਲੇ 25 ਦਿਨਾਂ `ਚ ਪੰਜਾਬ `ਚ ਪੁਲਿਸ ਥਾਣਿਆਂ `ਤੇ 6 ਵੱਡੇ ਅੱਤਵਾਦੀ ਹਮਲੇ ਹੋ ਚੁੱਕੇ ਹਨ। ਬੁੱਧਵਾਰ ਨੂੰ ਬਖਸ਼ੀਵਾਲਾ ਚੌਕੀ `ਤੇ ਗ੍ਰਨੇਡ ਹਮਲਾ ਹੋਇਆ, ਜੋ ਇਸ ਮਹੀਨੇ ਦੀ ਸੱਤਵੀਂ ਘਟਨਾ ਹੈ । ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਨੇ ਹਰ ਰਾਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ ।

Related Post