
ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਚੰਡੀਗੜ੍ਹ ਯੂਨੀਵਰਸਿਟੀ ਨੇ ਪ੍ਰਾਪਤ ਕੀਤੀ "ਮਾਕਾ ਟਰਾਫ਼ੀ-2024"
- by Jasbeer Singh
- January 17, 2025

ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਚੰਡੀਗੜ੍ਹ ਯੂਨੀਵਰਸਿਟੀ ਨੇ ਪ੍ਰਾਪਤ ਕੀਤੀ "ਮਾਕਾ ਟਰਾਫ਼ੀ-2024" ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਕੌਮਾਂਤਰੀ ਹਾਕੀ ਖਿਡਾਰੀ ਸੰਜੇ ਨੂੰ ਅਰਜੁਨ ਪੁਰਸਕਾਰ ਨਾਲ ਕੀਤਾ ਸਨਮਾਨਿਤ ਮੋਹਾਲੀ- ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ’ਚ ਕਰਵਾਏ ਕੌਮੀ ਖੇਡ ਐਵਾਰਡ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪ ਇੰਦਰ ਸਿੰਘ ਸੰਧੂ ਅਤੇ ਪ੍ਰੋ. ਵਾਈਸ ਚਾਂਸਲਰ ਡਾ. ਦਵਿੰਦਰ ਸਿੰਘ ਸਿੱਧੂ ਨੂੰ "ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ" ਪ੍ਰਦਾਨ ਕੀਤੀ । ਇਸ ਤੋਂ ਇਲਾਵਾ, ਚੰਡੀਗੜ੍ਹ ਯੂਨੀਵਰਸਿਟੀ ਦੇ ਬੀ. ਏ. ਦੇ ਵਿਦਿਆਰਥੀ ਅਤੇ ਕੌਮਾਂਤਰੀ ਹਾਕੀ ਖਿਡਾਰੀ ਸੰਜੇ ਨੂੰ ਇਸ ਸਮਾਗਮ ਮੌਕੇ ਅਰਜੁਨ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ, ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਇਹ ਸਰਵਉੱਚ ਮਾਕਾ ਟਰਾਫ਼ੀ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਨਿੱਜੀ ਯੂਨੀਵਰਸਿਟੀ ਵੀ ਬਣ ਗਈ ਹੈ । ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2024 'ਚ ਸ਼ਾਨਦਾਰ ਪ੍ਰਦਰਸ਼ਨ ਲਈ ਚੰਡੀਗੜ੍ਹ ਯੂਨੀਵਰਸਿਟੀ ਨੂੰ ਮਾਕਾ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ । ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ 2024 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀ. ਯੂ. ਨੇ 32 ਸੋਨੇ, 18 ਚਾਂਦੀ ਅਤੇ 21 ਕਾਂਸੀ ਦੇ ਤਗਮਿਆਂ ਨਾਲ 71 ਤਗਮੇ ਜਿੱਤੇ ਸਨ । ਇਸ ਤੋਂ ਇਲਾਵਾ, 19ਵੇਂ ਏਸ਼ੀਆਈ ਖੇਡਾਂ ’ਚ ਭਾਗ ਲੈਣ ਵਾਲੇ 653 ਖਿਡਾਰੀਆਂ ਦੇ ਭਾਰਤੀ ਦਲ ’ਚ ਚੰਡੀਗੜ੍ਹ ਯੂਨੀਵਰਸਿਟੀ ਦੇ ਸਭ ਤੋਂ ਵੱਧ 22 ਖਿਡਾਰੀਆਂ ਨੇ ਨੁਮਾਇੰਦਗੀ ਕੀਤੀ ਸੀ । ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਏਸ਼ੀਅਨ ਖੇਡਾਂ ’ਚ ਭਾਰਤ ਵੱਲੋਂ 8 ਸੋਨੇ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ 107 ਤਗਮਿਆਂ ਦੀ ਗਿਣਤੀ ’ਚ ਸ਼ਲਾਘਾਯੋਗ ਯੋਗਦਾਨ ਪਾਇਆ ਸੀ । ਮਾਕਾ ਟਰਾਫ਼ੀ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਸੰਸਦ ਮੈਂਬਰ ਰਾਜ ਸਭਾ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਤੋਂ ਵੱਕਾਰੀ ਮਾਕਾ ਟਰਾਫੀ ਪ੍ਰਾਪਤ ਕਰਨਾ ਮਾਣ ਵਾਲੀ ਗੱਲ ਹੈ । ਸਾਡੇ ਖਿਡਾਰੀਆਂ ਨੇ ਸਾਨੂੰ ਮਾਣ ਦਿਵਾਇਆ ਹੈ । ਚੰਡੀਗੜ੍ਹ ਯੂਨੀਵਰਸਿਟੀ ਭਾਰਤ ਲਈ ਅਗਲੀ ਪੀੜ੍ਹੀ ਦੇ ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰ ਕਰਨ ਲਈ ਵਚਨਬੱਧ ਹੈ, ਜਿਸ ਨਾਲ ਸਾਡੇ ਖਿਡਾਰੀ ਨਾ ਸਿਰਫ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦੀ ਨੁਮਾਇੰਦਗੀ ਕਰ ਸਕਣਗੇ ਬਲਕਿ ਭਾਰਤ ਲਈ ਮੈਡਲ (ਤਗਮੇ) ਜਿੱਤਣ ਨਾਲ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਰਤ ਨੂੰ ਖੇਡਾਂ 'ਚ ਸਿਖਰਲੇ 10 ਦੇਸ਼ਾਂ 'ਚ ਸ਼ਾਮਲ ਹੋਣ ਦਾ ਸੁਪਨਾ ਵੀ ਪੂਰਾ ਕਰਣਗੇ । ਸੰਧੂ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਉਭਰਦੇ ਖਿਡਾਰੀਆਂ ਲਈ ਸਕਾਲਰਸ਼ਿਪ, ਪੇਸ਼ੇਵਰ ਸਿਖਲਾਈ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਰੂਪ 'ਚ ਪੂਰਾ ਸਮਰਥਨ ਦੇ ਰਿਹਾ ਹੈ। ਵਰਤਮਾਨ 'ਚ ਚੰਡੀਗੜ੍ਹ ਯੂਨੀਵਰਸਿਟੀ ਦੇ 1183 ਵਿਦਿਆਰਥੀ 8.5 ਕਰੋੜ ਰੁਪਏ ਦੀ ਸਾਲਾਨਾ ਸਕਾਲਰਸ਼ਿਪ ਦਾ ਲਾਭ ਲੈ ਰਹੇ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.