post

Jasbeer Singh

(Chief Editor)

Punjab

ਬਦਲਦੇ ਮੌਸਮ ਦੇ ਚਲਦਿਆਂ ਸਕੂਲਾਂ ਦੇ ਸਮੇਂ ਵਿਚ ਕੀਤੀ ਤਬਦੀਲੀ

post-img

ਬਦਲਦੇ ਮੌਸਮ ਦੇ ਚਲਦਿਆਂ ਸਕੂਲਾਂ ਦੇ ਸਮੇਂ ਵਿਚ ਕੀਤੀ ਤਬਦੀਲੀ ਚੰਡੀਗੜ੍ਹ, 1 ਅਕਤੂਬਰ 2025 : ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ । ਬਦਲਦੇ ਮੌਸਮ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ 1 ਅਕਤੂਬਰ ਤੋਂ ਸਕੂਲਾਂ ਲਈ ਨਵੀਂ ਸਮਾਂ-ਸਾਰਣੀ ਵੀ ਜਾਰੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲਾਂ ਦਾ ਸਮਾਂ ਇਸ ਪ੍ਰਕਾਰ ਰਹੇਗਾ : ਪ੍ਰਾਇਮਰੀ ਸਕੂਲ 8. 30 ਵਜੇ ਤੋਂ ਦੁਪਹਿਰ 2. 30 ਵਜੇ।ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 8:30 ਵਜੇ ਅਤੇ ਬੰਦ ਹੋਣ ਦਾ ਸਮਾਂ ਦੁਪਹਿਰ 2:50 ਵਜੇ ਤੈਅ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਤੋਂ ਇਕ ਵਾਰ ਫਿਰ ਸਮੇਂ ਵਿਚ ਤਬਦੀਲੀ ਕੀਤੀ ਜਾਵੇੇਗੀ। ਇਹ ਨਵੀਂ ਸਮਾਂ-ਸਾਰਣੀ ਸਿਰਫ਼ ਅਕਤੂਬਰ ਮਹੀਨੇ ਲਈ ਹੈ । 1 ਨਵੰਬਰ ਤੋਂ ਸਰਦੀਆਂ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਇੱਕ ਵਾਰ ਫਿਰ ਬਦਲਾਅ ਕੀਤਾ ਜਾਵੇਗਾ। 1 ਨਵੰਬਰ 2025 ਤੋਂ 28 ਫਰਵਰੀ 2026 ਤੱਕ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ: ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ। ਸਰਕਾਰ ਦਾ ਇਹ ਫੈਸਲਾ ਵਿਦਿਆਰਥੀਆਂ ਨੂੰ ਬਦਲਦੇ ਮੌਸਮ ਵਿੱਚ ਹੋਣ ਵਾਲੀ ਅਸੁਵਿਧਾ ਤੋਂ ਬਚਾਉਣ ਲਈ ਲਿਆ ਗਿਆ ਹੈ। ਸਾਰੇ ਜਿ਼ਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।

Related Post

Instagram