
National
0
ਪੁਣਛ ਅਤਿਵਾਦੀ ਹਮਲੇ ਬਾਰੇ ਚੰਨੀ ਦੀ ਟਿੱਪਣੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ: ਮੁੱਖ ਚੋਣ ਅਧਿਕਾਰੀ
- by Aaksh News
- May 14, 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਕਿਹਾ ਕਿ ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਪੁਣਛ ਅਤਿਵਾਦੀ ਹਮਲੇ ਨੂੰ ‘ਚੋਣ ਸਟੰਟ’ ਕਰਾਰ ਦੇਣ ਵਾਲੀ ਟਿੱਪਣੀ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਹਮਲੇ ਵਿੱਚ ਹਵਾਈ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ ਸੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੇ ਇਸ ਮਾਮਲੇ ‘ਤੇ ਅਗਲੀ ਕਾਰਵਾਈ ਲਈ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਸੀਈਓ ਨੇ ਕਿਹਾ,‘ਜਲੰਧਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਦੀ ਰਿਪੋਰਟ ਅਨੁਸਾਰ ਚੰਨੀ ਦੀ ਟਿੱਪਣੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।’