

ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫੀ ਜਲੰਧਰ : ਔਰਤਾਂ `ਤੇ ਵਿਵਾਦਤ ਟਿੱਪਣੀ ਮਾਮਲੇ `ਚ ਸਾਬਕਾ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਾਫ਼ੀ ਮੰਗੀ ਲਈ ਹੈ । ਉਨ੍ਹਾਂ ਨੇ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮਾਫ਼ੀ ਮੰਗਦਾ ਹਾਂ । ਮੈਂ ਤਾਂ ਇਕ ਚੁਟਕਲਾ ਸੁਣਾਇਆ ਸੀ ਜਿਸ ਨੂੰ ਮੁਦਾ ਬਣਾ ਲਿਆ ਗਿਆ । ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਗਿੱਦੜਬਾਹਾ ਵਿੱਚ ਔਰਤਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਸਨ। ਇੰਟਰਨੈੱਟ ਮੀਡੀਆ `ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਰਾਜ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਕੇ ਮੰਗਲਵਾਰ ਨੂੰ ਮੋਹਾਲੀ ਦਫਤਰ `ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ, ਇਸ ਦੇ ਨਾਲ ਹੀ ਐਫਆਈਆਰ ਦਰਜ ਕਰਨ ਲਈ ਤਾੜਨਾ ਵੀ ਕੀਤੀ ਗਈ ਹੈ । ਚੰਨੀ ਐਤਵਾਰ ਨੂੰ ਗਿੱਦੜਬਾਹਾ ਵਿੱਚ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ । ਇਸ ਦੌਰਾਨ ਉਨ੍ਹਾਂ ਨੇ ਇਕ ਕਹਾਣੀ ਸੁਣਾਉਂਦੇ ਹੋਏ ਔਰਤਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ । ਇਸ ਤੋਂ ਇਲਾਵਾ ਚੰਨੀ `ਤੇ ਜੱਟ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਦੀਆਂ ਉਦਾਹਰਣਾਂ ਦੇ ਕੇ ਵਿਰੋਧੀ ਪਾਰਟੀ ਨੂੰ ਤਾਅਨੇ ਮਾਰਦੇ ਹੋਏ ਵਿਵਾਦਿਤ ਬਿਆਨ ਦੇ ਕੇ ਦੋ ਧਰਮਾਂ ਵਿਚਾਲੇ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦਾ ਵੀ ਦੋਸ਼ ਹੈ । ਮਹਿਲਾ ਕਮਿਸ਼ਨ ਨੇ ਇਸ `ਤੇ ਕਾਰਵਾਈ ਕਰਨ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.