post

Jasbeer Singh

(Chief Editor)

Patiala News

ਸਿਹਤ ਟੀਮਾਂ ਵੱਲੋਂ ਡੇਂਗੂ ਦਾ ਲਾਰਵਾ ਨਸ਼ਟ ਕਰਨ ਲਈ ਚੈਕਿੰਗ

post-img

ਡੇਂਗੂ ਬਿਮਾਰੀ ਦੀ ਰੋਕਥਾਮ ਲਈ ਹਰੇਕ ਹਫਤੇ ਚਲਾਏ ਜਾ ਰਹੇ ‘ਫਰਾਈਡੇਅ-ਡਰਾਈਡੇਅ’ ਅਭਿਆਨ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਜ਼ਿਲ੍ਹੇ ਵਿਚਲੇ 14469 ਘਰਾਂ ਵਿੱਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ 20 ਥਾਂਵਾ ’ਤੇ ਲਾਰਵਾ ਮਿਲਿਆ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਮੈਡੀਕਲ ਕਾਲਜ, ਰਾਜਿੰਦਰਾ ਹਸਪਤਾਲ, ਤਫੱਜਲਪੁਰਾ, ਸ਼ੇਰਾਂ ਵਾਲਾ ਗੇਟ, ਨਿਊ ਸ਼ਾਂਤੀ ਨਗਰ ਸਮੇਤ ਹੋਰ ਥਾਈਂ ਵੀ ਜਾਂਚ ਕੀਤੀ ਗਈ। ਇਸ ਦੌਰਾਨ ਇਨ੍ਹਾਂ ਟੀਮਾਂ ਦਾ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ ਚਾਰ ਹਜ਼ਾਰ ਤੋਂ ਵੀ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ। ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ, ਪ੍ਰੰਤੂ ਬੀਤੇ ਕੁਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਨੀਵੀਆਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੁੱਟੇ ਬਰਤਨਾਂ ਵਿੱਚ ਪਾਣੀ ਇੱਕਠਾ ਤੇ ਹਵਾ ਵਿੱਚ ਨਮੀ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਦਾ ਵਾਧਾ ਹੋ ਰਿਹਾ ਹੈ। ਇਸ ਲਈ ਡੇਂਗੂ ਤੋਂ ਬਚਾਅ ਲਈ ਪਾਣੀ ਦੀ ਖੜੋਤ ਨੂੰ ਖਤਮ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਕਿਸੇ ਕਿਸਮ ਦਾ ਬੁਖਾਰ ਹੋਣ ’ਤੇ ਜਾਂਚ ਯਕੀਨੀ ਬਣਾਈ ਜਾਵੇ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ।

Related Post

Instagram