

: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਦਿਹਾਤੀ ਪਟਿਆਲਾ ਗੁਰਪ੍ਰਤਾਪ ਸਿੰਘ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਥਾਣਾ ਮੁਖੀ ਜੁਲਕਾਂ ਇੰਸਪੈਕਟਰ ਹਰਪ੍ਰਰੀਤ ਸਿੰਘ ਤੇ ਪੁਲਿਸ ਚੌਕੀ ਰੌਹੜ ਜਾਗੀਰ ਦੇ ਇੰਚਾਰਜ ਨਿਸ਼ਾਨ ਸਿੰਘ ਨੇ ਆਪਣੀ ਟੀਮ ਨਾਲ ਪਟਿਆਲਾ-ਪਿਹੇਵਾ ਵਾਇਆ ਦੇਵੀਗੜ੍ਹ ਰਾਜ ਮਾਰਗ 'ਤੇ ਸਥਿਤ ਪਿੰਡ ਰੌਹੜ ਜਾਗੀਰ ਵਿਖੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਥਾਣਾ ਮੁਖੀ ਜੁਲਕਾ ਇੰਸਪੈਕਟਰ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ 'ਚ ਬਾਹਰਲੇ ਸੂਬਿਆਂ ਤੋਂ ਸ਼ਰਾਬ ਦੀ ਸਮੱਗਿਲੰਗ ਤੇ ਬਿਨਾਂ ਹਿਸਾਬ ਕਿਤਾਬੀ ਪੈਸਾ, ਨਾਜਾਇਜ਼ ਅਸਲਾ ਆਦਿ ਰੋਕਣ ਲਈ ਪੁਲਿਸ ਟੀਮਾਂ ਵੱਖ-ਵੱਖ ਥਾਵਾਂ 'ਤੇ ਸਰਗਰਮ ਹਨ ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ੍ਹ ਕਿਹਾ ਕਿ ਜੇਕਰ ਕੋਈ ਵਿਅਕਤੀ ਸ਼ਰਾਬ ਦੀ ਸਮੱਗਿਲੰਗ ਸਬੰਧੀ ਵਿਭਾਗ ਨੂੰ ਸੂਚਿਤ ਕਰਦਾ ਹੈ ਤਾਂ ਉਸ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਲੋਕ ਸਭਾ ਚੋਣਾਂ ਦੌਰਾਨ ਨਸ਼ਿਆਂ ਤੇ ਸ਼ਰਾਬ ਦੇ ਸਮੱਗਲਰਾਂ ਨੂੰ ਰੋਕਣ ਲੀ ਸਖਤ ਪ੍ਰਬੰਧ ਕੀਤੇ ਗਏ ਹਨ। ਚੋਣਾਂ ਦੌਰਾਨ ਸ਼ਰਾਬ ਦੀ ਸਮੱਗਿਲੰਗ ਕਿਸੇ ਵੀ ਕੀਮਤ 'ਤੇ ਹੋਣ ਨਹੀਂ ਦਿੱਤੀ ਜਾਵੇਗੀ ਤੇ ਇਹ ਚੈਕਿੰਗ ਚੋਣਾਂ ਤੋਂ ਬਾਅਦ ਵੀ ਜਾਰੀ ਰਹੇਗੀ।