post

Jasbeer Singh

(Chief Editor)

Patiala News

ਸ਼ਿਕਾਗੋ ਓਪਨ ਯੂਨਿਵਰਸਿਟੀ ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ

post-img

ਸ਼ਿਕਾਗੋ ਓਪਨ ਯੂਨਿਵਰਸਿਟੀ ਨੇ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ ਪਟਿਆਲਾ, 2 ਜੁਲਾਈ : ਚੜ੍ਹਦੀਕਲਾ ਟਾਈਮ ਟੀਵੀ ਦੇ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਦਰਦੀ ਨੂੰ ਸ਼ਿਕਾਗੋ ਓਪਨ ਯੂਨਿਵਰਸਿਟੀ ਨੇ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ ਹੈ। ਸ. ਅੰਮ੍ਰਿਤਪਾਲ ਸਿੰਘ ਦਰਦੀ ਨੂੰ ਉਨ੍ਹਾਂ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਤੇ ਮੱਲ੍ਹਾਂ ਮਾਰਨ ਬਦਲੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ. ਅੰਮ੍ਰਿਤਪਾਲ ਸਿੰਘ 1999 ਤੋਂ ਪੱਤਰਕਾਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਹੁਣ ਤੱਕ ਅਨੇਕਾਂ ਵਾਰ ਵੱਖ ਵੱਖ ਪ੍ਰਧਾਨ ਮੰਤਰੀਆਂ ਨਾਲ ਮੀਡੀਆ ਟੀਮ ਵਿੱਚ ਵਿਦੇਸ਼ੀ ਦੌਰਿਆਂ 'ਤੇ ਜਾ ਚੁੱਕੇ ਹਨ। ਇਨ੍ਹਾਂ ਵੱਲੋਂ ਚੜ੍ਹਦੀਕਲਾ ਅਖ਼ਬਾਰ ਵਿੱਚ ਸਿਆਸੀ ਵਿਸ਼ਲੇਸ਼ਣ ਅਤੇ ਵੱਖ ਵੱਖ ਮੁੱਦਿਆਂ ਤੇ ਲੇਖ ਲਿਖੇ ਜਾਂਦੇ ਹਨ ਅਤੇ ਚੜ੍ਹਦੀਕਲਾ ਟਾਈਮ ਟੀਵੀ ਉੱਪਰ ਕਈ ਪ੍ਰੋਗਰਾਮ ਇਨ੍ਹਾਂ ਵੱਲੋਂ ਚਲਾਏ ਜਾਂਦੇ ਰਹੇ ਹਨ। ਇਸ ਸਮੇਂ ਸ. ਅੰਮ੍ਰਿਤਪਾਲ ਸਿੰਘ ਦਰਦੀ ਕੇਨੈਡਾ ਅਤੇ ਅਮਰੀਕਾ ਦੇ ਦੌਰੇ ਤੇ ਸਨ ਇਸ ਲਈ ਉਨ੍ਹਾਂ ਦੀ ਥਾਂ ਉਨ੍ਹਾਂ ਦੀ ਪਤਨੀ ਵੱਲੋਂ ਸ਼ਿਕਾਗੋ ਓਪਨ ਯੂਨਿਵਰਸਿਟੀ ਦੀ ਦਿੱਲੀ ਸ਼ਾਖਾ ਤੋਂ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ। ਡਾਕਟਰੇਟ ਦੀ ਡਿਗਰੀ ਹਾਸਲ ਕਰਨ ਮਗਰੋਂ ਸ. ਅੰਮ੍ਰਿਤਪਾਲ ਸਿੰਘ ਦਰਦੀ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

Related Post