
Punjab
0
ਮੁੱਖ ਮੰਤਰੀ ਨੇ ਕੀਤਾ ਹੁਸਿਆਰਪੁਰ ਹਾਦਸੇ ਦੇ ਪੀੜ੍ਹਤਾਂ ਨੂੰ ਦੋ-ਦੋ ਲੱਖ ਦੀ ਮਦਦ ਦੇਣ ਦਾ ਐਲਾਨ
- by Jasbeer Singh
- August 23, 2025

ਮੁੱਖ ਮੰਤਰੀ ਨੇ ਕੀਤਾ ਹੁਸਿਆਰਪੁਰ ਹਾਦਸੇ ਦੇ ਪੀੜ੍ਹਤਾਂ ਨੂੰ ਦੋ-ਦੋ ਲੱਖ ਦੀ ਮਦਦ ਦੇਣ ਦਾ ਐਲਾਨ ਹੁਸ਼ਿਆਰਪੁਰ, 23 ਅਗਸਤ 2025 : ਪੰਜਾਬ ਦੇ ਜਿ਼ਲਾ ਹੁਸਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ ਐੱਲ. ਪੀ. ਜੀ. ਗੈਸ ਨਾਲ ਭਰੇ ਟੈਂਕਰ ਦੇ ਫਟਣ ਨਾਲ ਮੌਤ ਦੇ ਘਾਟ ਉਤਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਦੇਣ ਦਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਐਲਾਟ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕੀਤਾ ਹਾਦਸੇ ਤੇ ਦੁੱਖ ਪ੍ਰਗਟ ਉਕਤ ਘਟਨਾਕ੍ਰਮ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।