post

Jasbeer Singh

(Chief Editor)

Punjab

ਮੁੱਖ ਮੰਤਰੀ ਨੇ ਦਿੱਤੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਨਜੂਰੀ

post-img

ਮੁੱਖ ਮੰਤਰੀ ਨੇ ਦਿੱਤੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਨਜੂਰੀ ਚੰਡੀਗੜ੍ਹ, 30 ਮਾਰਚ, 2026 : ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੀ ਹੈ ਇਹ ਯੋਜਨਾ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵਲੋਂ ਜੋ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਨੂੰ ਮਨਜ਼ੂਰੀ ਦੇ ਦਿੱਤੀ ਤਹਿਤ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1500 ਦਾ ਮਹੀਨਾਵਾਰ ਮਾਣਭੱਤਾ ਮਿਲੇਗਾ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਮਿਲਣਗੇ । ਇਸ ਯੋਜਨਾ ਨਾਲ ਪੰਜਾਬ ਦੀਆਂ 97 ਪ੍ਰਤੀਸ਼ਤ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ । ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਸ਼ੁਰੂ ਕੀਤੀ ਜਾਵੇਗੀ ਪੂਰੇ ਪੰਜਾਬ ਵਿਚ : ਮਾਨ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬੇ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ । ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦਾ ਮਾਣਭੱਤਾ ਮਿਲੇਗਾ ਅਤੇ ਹੋਰ ਸਾਰੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ। ਇਹ ਯੋਜਨਾ ਔਰਤਾਂ ਨੂੰ ਵਿੱਤੀ ਤੌਰ ‘ਤੇ ਮਜ਼ਬੂਤ ਕਰੇਗੀ, ਉਨ੍ਹਾਂ ਨੂੰ ਬੱਚਤ ਅਤੇ ਨਿਵੇਸ਼ ਕਰਨ ਦੇ ਯੋਗ ਬਣਾਏਗੀ, ਅਤੇ ਉਨ੍ਹਾਂ ਦੀਆਂ ਪਰਿਵਾਰਕ ਜ਼ਰੂਰਤਾਂ ਨੂੰ ਪੂਰਾ ਕਰੇਗੀ । ਸਰਕਾਰ ਨੇ ਕੀਤੀ ਹੈ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਖੇਤਰ ਵਿਚ ਤਰੱਕੀ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਦੇ ਖੇਤਰਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ । ਹਾਲਾਂਕਿ ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਖਾਸ ਕਰਕੇ ਆਰਥਿਕ ਤੌਰ ‘ਤੇ ਪਛੜੇ ਪਰਿਵਾਰਾਂ ਦੀਆਂ ਔਰਤਾਂ, ਵਿੱਤੀ ਸੁਰੱਖਿਆ ਦੀ ਘਾਟ ਦਾ ਸਾਹਮਣਾ ਕਰ ਰਹੀਆਂ ਹਨ । ਪਰਿਵਾਰਕ ਭਲਾਈ ਨੂੰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ-ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਔਰਤਾਂ ਨੂੰ ਵਿੱਤੀ ਤੌਰ ‘ਤੇ ਸਸ਼ਕਤ ਬਣਾਉਣਾ ਬਹੁਤ ਜ਼ਰੂਰੀ ਹੈ । ਯੋਜਨਾ ਤੋਂ ਹੈ 97 ਫੀਸਦੀ ਤੋਂ ਵਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਇਸ ਪਹਿਲਕਦਮੀ ਬਾਰੇ ਵੇਰਵੇ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਤੋਂ 97 ਪ੍ਰਤੀਸ਼ਤ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜੋ ਇਸਨੂੰ ਦੇਸ਼ ਦੀਆਂ ਸਭ ਤੋਂ ਵੱਧ ਮਹਿਲਾ-ਅਨੁਕੂਲ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣਾਉਂਦੀ ਹੈ। ਇਹ ਯੋਜਨਾ ਰਾਜ ਭਰ ਦੀਆਂ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਸਸ਼ਕਤੀਕਰਨ ਰਾਹੀਂ ਔਰਤਾਂ ਲਈ ਵਿੱਤੀ ਸੁਤੰਤਰਤਾ ਨੂੰ ਯਕੀਨੀ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।” ਇਕ ਪਰਿਵਾਰ ਵਿਚ ਯੋਗ ਔਰਤਾਂ ਦੀ ਗਿਣਤੀ ਤੇ ਕੋਈ ਪਾਬੰਦੀ ਨਹੀਂ ਹੋਵੇਗੀ ਇਹ ਯੋਜਨਾ ਸਿੱਧੇ ਲਾਭ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਵਿੱਚ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ । ਇੱਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਇੱਕੋ ਪਰਿਵਾਰ ਦੀਆਂ ਕਈ ਔਰਤਾਂ ਇਸ ਯੋਜਨਾ ਤੋਂ ਲਾਭ ਉਠਾ ਸਕਦੀਆਂ ਹਨ। ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਦੇ ਤਹਿਤ ਉਨ੍ਹਾਂ ਦੀ ਪੈਨਸ਼ਨ ਤੋਂ ਇਲਾਵਾ ਪੂਰੇ ਵਿੱਤੀ ਲਾਭ ਪ੍ਰਾਪਤ ਹੋਣਗੇ, ਜਿਸ ਨਾਲ ਇਸਦੀ ਪਹੁੰਚ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ ।

Related Post

Instagram