
ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
- by Jasbeer Singh
- August 25, 2024

ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ : ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਦੇਸ਼ ਵਿਦੇਸ਼ ਤੋਂ ਸੰਗਤਾਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਸ਼ਰਾਬ ਘੁਟਾਲੇ ਮਾਮਲੇ ਚ 17 ਮਹੀਨੇ ਬਾਅਦ ਜੇਲ `ਚੋਂ ਬਾਹਰ ਆਏ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਸ਼ੋਧੀਆ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਕਈ ਕੈਬਨਟ ਮੰਤਰੀ ਵੀ ਹਾਜ਼ਰ ਰਹੇ। ਉਹਨਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ ਸਿੱਖਿਆ ਮੰਤਰੀ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸ਼ੋਦੀਆ ਨੂੰ ਝੂਠੇ ਕੇਸ ਦੇ ਵਿੱਚੋਂ ਹੁਣ ਜਮਾਨਤ ਮਿਲ ਚੁੱਕੀ ਹੈ ਅਤੇ ਸਾਨੂੰ ਮਾਨਯੋਗ ਅਦਾਲਤ ਤੇ ਅਤੇ ਵਾਹਿਗੁਰੂ ਤੇ ਪੂਰਾ ਭਰੋਸਾ ਸੀ ਕਿ ਉਹ ਜਲਦ ਇਨਸਾਫ ਦੇਣਗੇ ਅਤੇ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਤੇ ਇਸ ਦੌਰਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਇਹ ਵੀ ਅਰਦਾਸ ਕੀਤੀ ਗਈ ਹੈ ਕਿ ਜਲਦ ਹੀ ਅਰਵਿੰਦ ਕੇਜਰੀਵਾਲ ਵੀ ਜੇਲ ਚੋਂ ਬਾਹਰ ਆਉਣ । ਇਸ ਦੇ ਨਾਲ ਹੀ ਬੋਲਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਜੇਲ ਵਿੱਚ ਸੀ ਤਾਂ ਉਹਨਾਂ ਨੇ ਉਦੋਂ ਕਿਹਾ ਸੀ ਕਿ ਜੇਲ ਚੋਂ ਬਾਹਰ ਜਾਦਿਆਂ ਹੀ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣਗੇ ਅਤੇ ਅੱਜ ਉਹ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਤੇ ਅਰਦਾਸ ਕਰਦੇ ਹਨ ਕਿ ਜਲਦ ਹੀ ਸੱਚਾਈ ਦੀ ਇੱਕ ਵਾਰ ਫਿਰ ਤੋਂ ਜਿੱਤ ਹੋਵੇ ਤੇ ਅਰਵਿੰਦ ਕੇਜਰੀਵਾਲ ਵੀ ਜਲਦ ਜੇਲ ਚੋਂ ਬਾਹਰ ਆਉਣ।
Related Post
Popular News
Hot Categories
Subscribe To Our Newsletter
No spam, notifications only about new products, updates.