
Punjab
0
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਹਸਪਤਾਲ ਤੋਂ ਹੀ ਪੰਜਾਬ ਕੈਬਨਿਟ ਮੀਟਿੰਗ ਦੀ ਅਗਵਾਈ
- by Jasbeer Singh
- September 8, 2025

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਹਸਪਤਾਲ ਤੋਂ ਹੀ ਪੰਜਾਬ ਕੈਬਨਿਟ ਮੀਟਿੰਗ ਦੀ ਅਗਵਾਈ ਚੰਡੀਗੜ੍ਹ, 8 ਸਤੰਬਰ 2025 : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੋ ਕਿ ਤਬੀਅਤ ਖਰਾਬ ਹੋਣ ਦੇ ਚਲਦਿਆਂ ਹਸਪਤਾਲ ਵਿਖੇ ਇਲਾਜ ਅਧੀਨ ਹਨ ਵਲੋਂ ਹਸਪਤਾਲ ਤੋਂ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਵਲੋਂ ਕੀਤੀ ਮੀਟਿੰਗ ਦੀਆਂ ਤਸਵੀਰਾਂ ਆਈਆਂ ਸਾਹਮਣ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਸਪਤਾਲ ਤੋਂ ਮੀਟਿੰਗ ਦੀ ਅਗਵਾਈ ਕਰਨ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਤਸਵੀਰਾਂ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਮਾਨ ਦੇ ਡਰਿੱਪ ਲੱਗੀ ਹੋਈ ਹੈ।