post

Jasbeer Singh

(Chief Editor)

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਨੂੰ ਲੈ ਕੇ ਕੀਤੇ ਕਈ ਅਹਿਮ ਐਲਾਨ

post-img

ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਨੂੰ ਲੈ ਕੇ ਕੀਤੇ ਕਈ ਅਹਿਮ ਐਲਾਨ ਚੰਡੀਗੜ੍ਹ, 24 ਮਾਰਚ 2026 : ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਖੇਡਾਂ ਨੂੰ ਲੈ ਕੇ ਕਈ ਅਹਿਮ ਐਲਾਨ ਕੀਤੇ ਹਨ। ਕੀ ਕੀ ਐਲਾਨ ਕੀਤੇ ਗਏ ਹਨ ਮੁੱਖ ਮੰਤਰੀ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜੋ ਖੇਡਾਂ ਨੂੰ ਲੈ ਕੇ ਕਈ ਐਲਾਨ ਕੀਤੇ ਜਾਣ ਦਾ ਪਤਾ ਚੱਲਿਆ ਹੈ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਖੇਡਾਂ ਦੇ ਖੇਤਰ ਵਿੱਚ ਦੇਸ਼ ਨੂੰ ਵੱਡਾ ਯੋਗਦਾਨ ਦਿੰਦੀ ਆ ਰਹੀ ਹੈ ਅਤੇ ਇੱਥੇ ਖੇਡਾਂ ਦਾ ਲੰਮਾ ਇਤਿਹਾਸ ਰਿਹਾ ਹੈ । ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਨੂੰ ਏਸ਼ੀਅਨ ਹਾਕੀ ਚੈਂਪੀਅਨਸਿ਼ਪ ਦੀ ਮੇਜ਼ਬਾਨੀ ਮਿਲੀ ਹੈ, ਜੋ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਏਸ਼ੀਆ ਦੀਆਂ ਚੋਟੀ ਦੀਆਂ ਛੇ ਟੀਮਾਂ ਹਿੱਸਾ ਲੈਣਗੀਆਂ । ਪਹਿਲੇ ਮੈਚ 26-27 ਅਕਤੂਬਰ ਨੂੰ ਖੇਡੇ ਜਾਣਗੇ ਅਤੇ ਮੁਕਾਬਲੇ ਮੋਹਾਲੀ ਤੇ ਜਲੰਧਰ ਵਿੱਚ ਕਰਵਾਏ ਜਾਣਗੇ । ਖੇਫ ਬਜਟ 350 ਕਰੋੜ ਤੋਂ ਵਧਾ ਕੇ ਕਰ ਦਿੱਤਾ ਗਿਆ ਹੈ 1791 ਕਰੋੜ ਉਨ੍ਹਾਂ ਨੇ ਖੇਡ ਨੀਤੀ ਬਾਰੇ ਗੱਲ ਕਰਦਿਆਂ ਕਿਹਾ ਕਿ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਹੈ। ਖੇਡ ਬਜਟ 350 ਕਰੋੜ ਤੋਂ ਵਧਾ ਕੇ 1791 ਕਰੋੜ ਰੁਪਏ ਕਰ ਦਿੱਤਾ ਗਿਆ ਹੈ । ਕੋਚਾਂ ਦੀ ਗਿਣਤੀ 500 ਤੋਂ ਵਧਾ ਕੇ 2,458 ਤੱਕ ਪਹੁੰਚਾਈ ਗਈ ਹੈ, ਜਦਕਿ 324 ਨਵੇਂ ਕੋਚ ਭਰਤੀ ਕੀਤੇ ਗਏ ਹਨ । ਚਾਰ ਸਾਲਾਂ ਵਿਚ ਵੰਡੇ ਜਾ ਚੁੱਕੇ ਹਨ 100 ਕਰੋੜ ਦੇ ਇਨਾਮ ਮੁੱਖ ਮੰਤਰੀ ਨੇ ਦੱਸਿਆ ਕਿ ਓਲੰਪਿਕ ਦੀ ਤਿਆਰੀ ਲਈ ਖਿਡਾਰੀਆਂ ਨੂੰ 15 ਲੱਖ ਅਤੇ ਏਸ਼ੀਆਈ ਖੇਡਾਂ ਲਈ 8 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਸੋਨ ਤਗਮਾ ਜੇਤੂਆਂ ਨੂੰ 1 ਕਰੋੜ ਰੁਪਏ ਤੱਕ ਇਨਾਮ ਦਿੱਤਾ ਗਿਆ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ ਲਗਭਗ 100 ਕਰੋੜ ਰੁਪਏ ਇਨਾਮ ਵਜੋਂ ਵੰਡੇ ਗਏ ਹਨ। 3100 ਖੇਡ ਮੈਦਾਨਾਂ ਦਾ ਚੱਲ ਰਿਹਾ ਹੈ ਕੰਮ ਉਨ੍ਹਾਂ ਕਿਹਾ ਕਿ 3100 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ 2,700 `ਤੇ ਕੰਮ ਜਾਰੀ ਹੈ ਅਤੇ ਇਹ ਪ੍ਰੋਜੈਕਟ ਜੂਨ 2026 ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ 3,000 ਥਾਵਾਂ `ਤੇ ਜਿੰਮ ਬਣਾਏ ਗਏ ਹਨ ਅਤੇ 17,000 ਖੇਡ ਕਿੱਟਾਂ ਵੰਡੀਆਂ ਗਈਆਂ ਹਨ । ‘ਖੇਡਾਂ ਵਤਨ ਪੰਜਾਬ ਦੀਆਂ’ ਮੁਹਿੰਮ ਤਹਿਤ ਖਿਡਾਰੀਆਂ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਹਰ ਸਾਲ ਹਜ਼ਾਰਾਂ ਖਿਡਾਰੀਆਂ ਨੂੰ ਇਨਾਮ ਦਿੱਤੇ ਜਾ ਰਹੇ ਹਨ । ਇਸ ਮੌਕੇ ਉਨ੍ਹਾਂ ਨੇ ਮਹਿਲਾ ਕ੍ਰਿਕਟ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਹਰਮਨਪ੍ਰੀਤ ਕੌਰ ਅਤੇ ਹਰਲੀਨ ਦਿਓਨ ਨੂੰ ਵੀ ਸਨਮਾਨਿਤ ਕਰਨ ਦੀ ਗੱਲ ਦੱਸੀ ਅਤੇ ਉਨ੍ਹਾਂ ਦੇ ਖਾਤਿਆਂ ਵਿੱਚ 1.50-1.50 ਕਰੋੜ ਰੁਪਏ ਟਰਾਂਸਫਰ ਕਰਨ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਕਦਮ ਚੁੱਕੇ ਜਾਣਗੇ ।

Related Post

Instagram