
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ‘ਤੁਹਾਡਾ ਐੱਮ. ਐੱਲ. ਏ. ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫ਼ੈਸਲਾ
- by Jasbeer Singh
- August 14, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ‘ਤੁਹਾਡਾ ਐੱਮ. ਐੱਲ. ਏ. ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫ਼ੈਸਲਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੇ ਦਿਨਾਂ ’ਚ ‘ਤੁਹਾਡਾ ਐੱਮ. ਐੱਲ. ਏ. ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਵਿਧਾਇਕ ਪਿੰਡ-ਪਿੰਡ ਤੇ ਮੁਹੱਲਿਆਂ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਤੇ ਉਨ੍ਹਾਂ ਦਾ ਹੱਲ ਕਰਨਗੇ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰ ਕੇ ਇਸ ਪ੍ਰੋਗਰਾਮ ਬਾਰੇ ਚਰਚਾ ਕੀਤੀ ਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ’ਤੇ ਵਿਚਾਰ ਕੀਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਚਲਾ ਰਹੀ ਹੈ। ਇਸ ਤਹਿਤ ਸਰਕਾਰੀ ਅਧਿਕਾਰੀ ਤੇ ਮੁਲਾਜ਼ਮ ਖ਼ੁਦ ਪਿੰਡਾਂ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ, ਉਸੇ ਤਰਜ਼ ’ਤੇ ਹੁਣ ਵਿਧਾਇਕ ਵੀ ਲੋਕਾਂ ਦੇ ਦਰਵਾਜ਼ੇ ’ਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।