
ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
- by Jasbeer Singh
- May 14, 2025

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ * ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ ਚੰਡੀਗੜ੍ਹ, 14 ਮਈ : ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ 10 ਲੱਖ ਰੁਪਏ ਵਿੱਚੋਂ ਪੰਜ ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ, ਜਦੋਂ ਕਿ ਪੰਜ ਲੱਖ ਰੁਪਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਦਿੱਤੇ ਜਾਣਗੇ। ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।