ਮੁੱਖ ਮੰਤਰੀ ਨੇ ਪਾਵਰ ਕਾਰਪੋਰੇਸ਼ਨ ਵਿਚ ਭਰਤੀ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
- by Admin
- June 24, 2026
ਮੁੱਖ ਮੰਤਰੀ ਨੇ ਪਾਵਰ ਕਾਰਪੋਰੇਸ਼ਨ ਵਿਚ ਭਰਤੀ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 24 ਜੂਨ 2026 : ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ.ਸੀ.ਐੱਲ.) ਵਿਚ ਭਰਤੀ 665 ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ (Appointment letter) ਸੌਂਪੇ ।
ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਢੇ 4 ਸਾਲਾਂ ਵਿਚ 68,268 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਨਵਾਂ ਰਿਕਾਰਡ ਬਣਾਇਆ ਹੈ । ਉਨ੍ਹਾਂ ਨੇ ਵਿਦੇਸ਼ਾਂ ਵਿਚ ਰਹਿ ਰਹੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਤਭੂਮੀ ਪੰਜਾਬ ਪਰਤਣ । ਉਨ੍ਹਾਂ ਭਰੋਸਾ `ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪੱਕੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏਗੀ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਏਗੀ ।
ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਿਸਟਮ `ਤੇ ਵਿਸ਼ਵਾਸ ਬਹਾਲ ਕੀਤਾ ਹੈ
ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਿਸਟਮ `ਤੇ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਇਸ ਦੇ ਨਤੀਜੇ ਵਜੋਂ ਸੂਬੇ ਵਿਚ ਉਲਟ ਪ੍ਰਵਾਸ (ਰਿਵਰਸ ਮਾਈਗ੍ਰੇਸ਼ਨ) ਸ਼ੁਰੂ ਹੋਇਆ ਹੈ । ਮੁੱਖ ਮੰਤਰੀ ਨੇ ਬਠਿੰਡਾ ਵਿਚ ਕਰਵਾਏ ਗਏ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਪੰਜਾਬ ਦੀ ਤਰੱਕੀ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਨਾਲ ਜੁੜੇ ਕਈ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ ।
