
ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਦਾ ਕੀਤਾ ਗਿਆ ਸਨਮਾਨ
- by Jasbeer Singh
- August 16, 2025

ਮੁੱਖ ਮੰਤਰੀ ਵੱਲੋਂ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਦਾ ਕੀਤਾ ਗਿਆ ਸਨਮਾਨ -ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ ਪਟਿਆਲਾ, 16 ਅਗਸਤ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਵਿਭਾਗ ਦੇ ਇੰਚਾਰਜ ਸਪ਼ੈਸ਼ਲ ਆਪਰੇਸ਼ਨ ਗਰੁੱਪ, ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਸੰਧੂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਾਏ ਸ਼ਲਾਘਾਯੋਗ ਯੋਗਦਾਨ ਬਦਲੇ ਰਾਜ ਪੱਧਰੀ ਸਨਮਾਨ ਨਾਲ ਸਨਮਾਨ ਕੀਤਾ ਹੈ।ਪਟਿਆਲਾ ਰੇਂਜ, ਪਟਿਆਲਾ ਵਿਖੇ ਤਾਇਨਾਤ ਇਸ ਆਬਕਾਰੀ ਅਫ਼ਸਰ ਨੇ ਪੰਜਾਬ ਸਰਕਾਰ ਵਲੋਂ ਨਜਾਇਜ਼ ਸ਼ਰਾਬ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਜਨਤਕ ਸੁਰੱਖਿਆ ਤੇ ਗ਼ੈਰਕਾਨੂੰਨੀ ਸ਼ਰਾਬ ਦੀ ਤਸਕਰੀ ਤੇ ਬੂਟਲੈਗਿੰਗ ਦਾ ਮੁਕਾਬਲਾ ਕਰਨ ਲਈ ਦਿਖਾਈ ਬਹਾਦਰੀ ਦਿਖਾਈ ਹੈ, ਇਸ ਲਈ ਸਰੂਪਇੰਦਰ ਸਿੰਘ ਸੰਧੂ ਦੀ ਰਾਜ ਪੱਧਰੀ ਸਨਮਾਨ ਲਈ ਚੋਣ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਮੌਕੇ ਆਬਕਾਰੀ ਅਫ਼ਸਰ ਸਰੂਪਇੰਦਰ ਸਿੰਘ ਨੂੰ ਦਿਤੇ ਗਏ ਸਨਮਾਨ ਪੱਤਰ ਵਿੱਚ ਦਰਜ ਕੀਤਾ ਗਿਆ ਹੈ ਕਿ ਆਬਕਾਰੀ ਅਫ਼ਸਰ ਨੇ ਆਪਣੇ ਤਜ਼ਰਬੇ ਤੇ ਸੂਝਬੂਝ ਨਾਲ ਨਜਾਇਜ਼ ਸ਼ਰਾਬ ਦੇ ਨਿਰਮਾਤਾਵਾਂ ਦੇ ਢੰਗ ਤਰੀਕੇ ਦਾ ਪਰਦਾਫ਼ਾਸ ਕੀਤਾ ਹੈ ਅਤੇ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਅਜਿਹੇ ਸਮਾਜਿਕ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।ਇਸ ਅਧਿਕਾਰੀ ਨੇ ਸਹਾਇਕ ਕਮਿਸ਼ਨਰ ਆਬਕਾਰੀ ਰੇਂਜ ਪਟਿਆਲਾ ਵਿਖੇ ਤਾਇਨਾਤੀ ਦੌਰਾਨ ਇੰਚਾਰਜ ਸਪ਼ੈਸ਼ਲ ਗਰੁੱਪ ਆਬਕਾਰੀ ਵਜੋਂ ਆਪਣੀ ਡਿਊਟੀ ਨਿਭਾਉਣ ਸਮੇਂ ਬੇਮਿਸਾਲ ਸਾਹਸ, ਦ੍ਰਿੜਤਾ ਅਤੇ ਪੇਸ਼ੇਵਰਤਾ ਦਾ ਪ੍ਰਦਰਸ਼ਨ ਕੀਤਾ ਹੈ।