post

Jasbeer Singh

(Chief Editor)

Punjab

ਮੁੱਖ ਮੰਤਰੀ ਮਾਨ ਨੇ ਲਿਆ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ

post-img

ਮੁੱਖ ਮੰਤਰੀ ਮਾਨ ਨੇ ਲਿਆ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਚੰਡੀਗੜ੍ਹ, 21 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋੋਂ ਅਸਤੀਫਾ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੀ ਕਾਰਨ ਰਿਹਾ ਅਸਤੀਫਾ ਲੈਣ ਦਾ ਮਿਲੀ ਜਾਣਕਾਰੀ ਅਨੁਸਾਰ ਇਕ ਜਾਰੀ ਹੋਈ ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਵਾਈ ਕਰਦੇ ਹੋਏ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ ਲੈ ਲਿਆ ਗਿਆ ਹੈ । ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸੇ ਤਰ੍ਹਾਂ ਦੀ ਕੁਤਾਹੀ ਬਰਾਦਸ਼ਤ ਨਹੀਂ ਕਰਾਂਗੇ । ਡੀ. ਐਮ. ਵਲੋਂ ਖੁਦਕੁਸ਼ੀ ਕੀਤੇ ਜਾਣੇ ਤੇ ਜਿੰਮੇਵਾਰ ਠਹਿਰਾਇਆ ਗਿਆ ਦੱਸਣਯੋਗ ਹੈ ਕਿ ਕਿ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਜਿ਼ਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਕਰ ਲਈ ਹੈ । ਉਨ੍ਹਾਂ ਨੇ ਕਥਿਤ ਤੌਰ `ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਭੁੱਲਰ ਨੂੰ ਆਪਣੇ ਕੰਮਾਂ ਲਈ ਜਿ਼ੰਮੇਵਾਰ ਠਹਿਰਾਇਆ ਹੈ । ਉਨ੍ਹਾਂ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਜੋ ਹੁਣ ਸੋਸ਼ਲ ਮੀਡੀਆ `ਤੇ ਵਾਇਰਲ ਹੋ ਗਈ ਹੈ । ਗਗਨਦੀਪ ਸਿੰਘ ਰੰਧਾਵਾ ਕਥਿਤ ਤੌਰ `ਤੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸੇਵਾ ਨਿਭਾ ਰਹੇ ਸਨ । ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ।

Related Post

Instagram