ਮੁੱਖ ਮੰਤਰੀ ਮਾਨ ਨੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਖੇਤੀਬਾੜੀ ਨਾਲ ਜੁੜੇ ਵੱਖ-ਵੱਖ ਮੁੱਦਿਆਂ `ਤੇ
- by Jasbeer Singh
- October 19, 2024
ਮੁੱਖ ਮੰਤਰੀ ਮਾਨ ਨੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ, ਖੇਤੀਬਾੜੀ ਨਾਲ ਜੁੜੇ ਵੱਖ-ਵੱਖ ਮੁੱਦਿਆਂ `ਤੇ ਕੀਤੀ ਵਿਚਾਰ ਵਟਾਂਦਰਾ ਚੰਡੀਗੜ੍ਹ : ਮੁੱਖ ਮੰਤਰੀ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ `ਚ ਮੁੱਖ ਮੰਤਰੀ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਕਿਸਾਨਾਂ ਆਗੂਆਂ ਨੂੰ ਜਾਣੂੰ ਕਰਵਾਇਆ ਹੈ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਦੱਸਿਆ, ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ ਉੱਤੇ ਹੀ ਵਿਕੇਗੀ, ਕਿਸਾਨਾਂ ਨੂੰ ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਦੱਸਿਆ-ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਦ ਜੋਸ਼ੀ ਨੂੰ ਮਿਲ ਕੇ ਸਮੁੱਚੀ ਜਾਣਕਾਰੀ ਦਿੱਤੀ, ਹੁਣ ਤੱਕ ਮੰਡੀਆਂ ਵਿੱਚ 18.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 16.37 ਲੱਖ ਮੀਟ੍ਰਿਕ ਟਨ ਖਰੀਦਿਆ, ਮੰਡੀਆਂ ਵਿੱਚ ਪਹੁੰਚੀ 90 ਫੀਸਦੀ ਫਸਲ ਖਰੀਦੀ ਅਤੇ ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.