ਮੁੱਖ ਮੰਤਰੀ ਮਾਨ ਨੇ ਕੀਤੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ
- by Jasbeer Singh
- December 27, 2025
ਮੁੱਖ ਮੰਤਰੀ ਮਾਨ ਨੇ ਕੀਤੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਚੰਡੀਗੜ੍ਹ, 27 ਦਸੰਬਰ 2025 : ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਡੀ. ਜੀ. ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਪਿਛਲੇ ਚਾਰ ਸਾਲਾਂ ਵਿਚ ਕੀਤਾ ਗਿਆ ਹੈ 85 ਹਜ਼ਾਰ 418 ਮੁਲਜਮਾਂ ਨੂੰ ਗ੍ਰਿਫ਼ਤਾਰ ਬੈਠਕ ਦੌਰਾਨ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਿਛਲੇ ਚਾਰ ਸਾਲਾਂ ‘ਚ ਕੁੱਲ 85,418 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ‘ਚ ਵੱਖ-ਵੱਖ ਅਪਰਾਧਾਂ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੀਤੇ ਗਏ ਯਤਨਾਂ ਦਾ ਵੀ ਜਾਇਜ਼ਾ ਲਿਆ ਗਿਆ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜਨਤਕ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਸਾਰੇ ਮਾਮਲਿਆਂ ਵਿਚ ਨਿਰਪੱਖ ਅਤੇ ਸਮੇਂ ਸਿਰ ਕਾਰਵਾਈ ਕੀਤੀ ਜਾਵੇ। ਮੀਟਿੰਗ ਵਿਚ ਦਿੱਤਾ ਗਿਆ ਅਪਰਾਧਕ ਗਤੀਵਿਧੀਆਂ ਦੀ ਰੋਕਥਾਮ ਲਈ ਜੋਰ ਉਨ੍ਹਾਂ ਨੇ ਪੁਲਸ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਰਣਨੀਤੀਆਂ ‘ਤੇ ਕੰਮ ਕਰਨ ਦਾ ਸੁਝਾਅ ਵੀ ਦਿੱਤਾ। ਬੈਠਕ ‘ਚ ਅਪਰਾਧ ਨਿਯੰਤਰਣ, ਸਾਈਬਰ ਅਪਰਾਧ, ਨਸ਼ੀਲੇ ਪਦਾਰਥਾਂ ‘ਤੇ ਕਾਬੂ ਪਾਉਣ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।
