post

Jasbeer Singh

(Chief Editor)

Punjab

ਮੁੱਖ ਮੰਤਰੀ ਮਾਨ ਨੇ ਜਨਤਾ ਦੇ ਨਾਮ ਕੀਤ ਇਕ ਖੁੱਲ੍ਹਾ ਪੱਤਰ ਜਾਰੀ

post-img

ਮੁੱਖ ਮੰਤਰੀ ਮਾਨ ਨੇ ਜਨਤਾ ਦੇ ਨਾਮ ਕੀਤ ਇਕ ਖੁੱਲ੍ਹਾ ਪੱਤਰ ਜਾਰੀ ਚੰਡੀਗੜ੍ਹ, 25 ਅਗਸਤ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਆਮ ਜਨਤਾ ਦੇ ਨਾਮ ਇਕ ਖੁੱਲ੍ਰਾ ਪੱਤਰ ਜਾਰੀ ਕਰਦਿਆਂ ਸਪੱਸ਼ਟ ਆਖਿਆ ਹੈ ਕਿ ਉਹ ਕਿਸੇ ਦਾ ਹੱਕ ਨਹੀਂ ਖੋਹਣ ਦੇਣਗੇ। ਕੀ ਲਿਖਿਆ ਹੈ ਚਿੱਠੀ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਵੋਟਾਂ ਚੋਰੀ ਕਰਨ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਦੀ ਤਿਆਰੀ ਕਰ ਰਹੀ ਹੈ ਪਰ ਮੈਂ ਅਜਿਹਾ ਨਹੀਂ ਹੋਣ ਦਿਆਂਗਾ। ਤੁਹਾਡਾ ਭਰਾ ਭਗਵੰਤ ਮਾਨ ਤੁਹਾਡੇ ਨਾਲ ਖੜ੍ਹਾ ਹੈ। ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ। ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਮੇਰੇ ਪਿਆਰੇ ਪੰਜਾਬੀਓ, ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਬਹੁਤ ਵੱਡੀ ਸਾਜਿ਼ਸ਼ ਘੜ ਰਹੀ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਪੰਜਾਬ ਦੇ 55 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਮਿਲ ਰਿਹਾ ਸੀ ਜੋ ਹੁਣ ਬੰਦ ਕਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਵਿਚ ਮਿਲ ਰਿਹੈ 1 ਕਰੋੜ 53 ਲੱਖ ਨੂੰ ਰਾਸ਼ਨ ਪੰਜਾਬ ਅੰਦਰ ਜੇਕਰ ਰਾਸ਼ਨ ਮਿਲਣ ਵਾਲੇ ਲੋਕਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਵੇਲੇ ਪੰਜਾਬ ਵਿੱਚ 1.53 ਕਰੋੜ ਲੋਕਾਂ ਨੂੰ ਰਾਸ਼ਨ ਮਿਲ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਇਨ੍ਹਾਂ 55 ਲੱਖ ਲੋਕਾਂ ਦੀ ਸਬਸਿਡੀ ਦੀ ਰਕਮ ਰੋਕ ਕੇ ਇਸ ਦਾ ਬਹਾਨਾ ਬਣਾਇਆ ਹੈ। ਇਹ ਸਿਰਫ਼ ਸਰਕਾਰੀ ਫੈਸਲਾ ਨਹੀਂ ਹੈ, ਇਹ ਪੰਜਾਬ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਪਰਿਵਾਰਾਂ ਦੀ ਥਾਲੀ `ਤੇ ਸਿੱਧਾ ਹਮਲਾ ਹੈ। ਕੇਂਦਰ ਸਰਕਾਰ ਨੇ ਜੁਲਾਈ ਤੋਂ 23 ਲੱਖ ਗਰੀਬ ਲੋਕਾਂ ਦਾ ਰਾਸ਼ਨ ਇਹ ਕਹਿ ਕੇ ਰੋਕ ਦਿੱਤਾ ਹੈ ਕਿ ਉਨ੍ਹਾਂ ਨੇ ਈ-ਕੇਵਾਈਸੀ ਨਹੀਂ ਕੀਤਾ ਹੈ। ਭਾਜਪਾ ਰੋਕਣ ਜਾ ਰਹੀ ਹੈ ਸਤੰਬਰ ਤੋਂ 32 ਲੱਖ ਹੋਰ ਪੰਜਾਬੀਆਂ ਦੇ ਰਾਸ਼ਨ ਕਾਰਡ ਭਾਜਪਾ ਸਤੰਬਰ ਮਹੀਨੇ ਤੋਂ ਲਗਭਗ 32 ਲੱਖ ਹੋਰ ਪੰਜਾਬੀਆਂ ਦਾ ਰਾਸ਼ਨ ਇਹ ਕਹਿ ਕੇ ਰੋਕਣ ਜਾ ਰਹੀ ਹੈ ਕਿ ਇਹ ਲੋਕ ਗਰੀਬ ਨਹੀਂ ਹਨ। ਇਸ ਤਰ੍ਹਾਂ ਭਾਜਪਾ ਕੁੱਲ 55 ਲੱਖ ਲੋਕਾਂ ਦਾ ਰਾਸ਼ਨ ਰੋਕਣ ਦੀ ਯੋਜਨਾ ਬਣਾ ਰਹੀ ਹੈ। ਜ਼ਰਾ ਸੋਚੋ, ਅਸੀਂ ਪੰਜਾਬ ਦੇ ਲੋਕ ਅਨਾਜ ਪੈਦਾ ਕਰਦੇ ਹਾਂ, ਪੂਰੇ ਦੇਸ਼ ਦਾ ਢਿੱਡ ਭਰਦੇ ਹਾਂ, ਅਤੇ ਅੱਜ ਕੇਂਦਰ ਸਰਕਾਰ ਉਸੇ ਪੰਜਾਬ ਦੀ ਥਾਲੀ ਵਿੱਚੋਂ ਰੋਟੀ ਦਾ ਬੁਰਕਾ ਖੋਹਣ `ਤੇ ਤੁਲੀ ਹੋਈ ਹੈ। ਕੀ ਇਹ ਇਨਸਾਫ਼ ਹੈ? ਪੱਤਰ ਦੇ ਆਖਰੀ ਹਿੱਸੇ ਵਿਚ ਕੀ ਲਿਖ ਗਏ ਮੁੱਖ ਮੰਤਰੀ ਆਪਣੇ ਪੱਤਰ ਦੇ ਆਖਰੀ ਹਿੱਸੇ ਵਿੱਚ, ਮੁੱਖ ਮੰਤਰੀ ਪੰਜਾਬ ਮਾਨ ਨੇ ਕਿਹਾ ਹੈ ਕਿ “ਤੁਹਾਡਾ ਭਰਾ ਭਗਵੰਤ ਮਾਨ ਤੁਹਾਡੇ ਨਾਲ ਖੜ੍ਹਾ ਹੈ। ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ। ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਕਿਸੇ ਦਾ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ। ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝੇਗਾ, ਕਿਸੇ ਮਾਂ ਦੀ ਰਸੋਈ ਖਾਲੀ ਨਹੀਂ ਰਹੇਗੀ ਅਤੇ ਕੋਈ ਬੱਚਾ ਭੁੱਖਾ ਨਹੀਂ ਸੌਂਵੇਗਾ। ਅਸੀਂ ਪਹਿਲਾਂ ਹੀ 29 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਤਸਦੀਕ ਕਰ ਲਈ ਹੈ ਅਤੇ ਬਾਕੀ ਕੰਮ ਛੇ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ।

Related Post