post

Jasbeer Singh

(Chief Editor)

Punjab

ਮੁੱਖ ਮੰਤਰੀ ਮਾਨ ਨੇ ਕੀਤੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਕਈ ਐਲਾਨ

post-img

ਮੁੱਖ ਮੰਤਰੀ ਮਾਨ ਨੇ ਕੀਤੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਕਈ ਐਲਾਨ ਫ਼ਤਹਿਗੜ੍ਹ ਸਾਹਿਬ, 28 ਮਾਰਚ 2026 : ਅੱਜ ਸਰਹਿੰਦ ਤੇ ਜਿਲਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਲਈ ਵਿਸ਼ੇਸ ਤੌਰ ਤੇ ਪਹੁੰਚੇ ਮੁੱਖ ਮੰਤਰੀ ਮਾਨ ਨੇ ਕਈ ਐਲਾਨ ਕੀਤੇ। ਕੀ ਐਲਾਨ ਕੀਤੇ ਮੁੱਖ ਮੰਤਰੀ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਕਿ ਪੰਜਾਬ ਦੇ ਖੇਤਾਂ ਵਿਚੋਂ ਬਿਜਲੀ ਦੇ ਖੰਭੇ ਹਟਾ ਕੇ ਅੰਡਰਗਰਾਊਂਡ ਬਿਜਲੀ ਸਪਲਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸਿਰਫ਼ ਖੇਤਾਂ ਵਿਚ ਅੱਗ ਲੱਗਣ ਦੇ ਖਤਰੇ ਹੀ ਨਹੀਂ ਘਟਣਗੇ ਬਲਕਿ ਖੰਭਿਆਂ ਕਾਰਨ ਹੁੰਦੇ ਹਾਦਸਿਆਂ ਤੋਂ ਵੀ ਬਚਾਅ ਹੋਵੇਗਾ । ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਰਾਤ ਦੇ ਸਮੇਂ ਪਾਣੀ ਲਾਉਣ ਦੀ ਮਜਬੂਰੀ ਨਹੀਂ ਰਹੇਗੀ, ਕਿਉਂਕਿ ਦਿਨ ਵੇਲੇ ਹੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ । ਮੁੱਖ ਮੰਤਰੀ ਨੇ ਕੀਤੇ ਵਿਰੋਧੀਆਂ ਤੇ ਤਿੱਖੇ ਹਮਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਵਿਰੋਧੀਆਂ ‘ਤੇ ਤਿੱਖੇ ਹਮਲੇ ਵੀ ਕੀਤੇ ਅਤੇ ਸੂਬੇ ਲਈ ਨਵੀਆਂ ਯੋਜਨਾਵਾਂ ਦਾ ਖ਼ਾਕਾ ਵੀ ਪੇਸ਼ ਕੀਤਾ ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ, ਜੋ ਸੱਤਾ ਲਈ ਨਹੀਂ, ਸੇਵਾ ਲਈ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਸਟੇਜਾਂ ‘ਤੇ ਸਿਰਫ਼ ਕੁਰਸੀ ਦੀ ਸਿਆਸਤ ਹੁੰਦੀ ਹੈ, ਜਦਕਿ “ਆਪ” ਦੀ ਸਟੇਜ ਲੋਕਾਂ ਦੀ ਸਿਹਤ, ਸਿੱਖਿਆ ਅਤੇ ਕਿਸਾਨੀ ਮੁੱਦਿਆਂ ਨੂੰ ਸਮਰਪਿਤ ਹੈ। ਧਾਰਮਿਕ ਅਦਬ ਦੀ ਰੱਖਿਆ ਲਈ ਕੀਤਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਐਲਾਨ ਮਾਨ ਨੇ ਧਾਰਮਿਕ ਅਦਬ ਦੀ ਰੱਖਿਆ ਲਈ ਐਲਾਨ ਕੀਤਾ ਕਿ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਇਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਬੇਅਦਬੀ ਕਰਨ ਵਾਲਿਆਂ ਲਈ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਦਾ ਪ੍ਰਬੰਧ ਕਰਨ ਲਈ ਕਾਨੂੰਨ ਵਿੱਚ ਸੋਧ ਕੀਤੀ ਜਾਵੇਗੀ। ਆਪਣੇ ਸੰਬੋਧਨ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਵਿਰੋਧੀਆਂ ਦੀ ਆਲੋਚਨਾ ਤੋਂ ਨਹੀਂ ਡਰਦੇ ਅਤੇ ਉਨ੍ਹਾਂ ਦਾ ਇੱਕੋ ਟੀਚਾ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ ।

Related Post

Instagram