
ਮੁੱਖ ਮੰਤਰੀ ਮਾਨ ਕੀਤੀ ਸਮਾਣਾ ਵਿਖੇ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨਾਲ ਮੁਲਾਕਾਤ
- by Jasbeer Singh
- June 7, 2025

ਮੁੱਖ ਮੰਤਰੀ ਮਾਨ ਕੀਤੀ ਸਮਾਣਾ ਵਿਖੇ ਹਾਦਸੇ ਵਿਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨਾਲ ਮੁਲਾਕਾਤ ਸਮਾਣਾ, 7 ਜੂਨ 2025 : ਜਿ਼ਲਾ ਪਟਿਆਲਾ ਅਧੀਨ ਆਉਂਦੇ ਸਮਾਣਾ ਸ਼ਹਿਰ ਨੇੜੇ 7 ਮਈ ਨੂੰ ਵਾਪਰੇ ਸੜਕੀ ਹਾਦਸੇ ਵਿਚ ਕਾਰ ਟਿੱਪਰ ਹਾਦਸੇ ਵਿਚ ਮਾਰੇ ਗਏ 7 ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਖੁਦ ਮਿਲਣ ਪਹੁੰਚੇ। ਦੱਸਣਯੋਗ ਹੈ ਕਿ ਬੱਚਿਆਂ ਦੇ ਮਾਪਿਆਂ ਨੇ ਸਮਾਣਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪਟਿਆਲਾ-ਸਮਾਣਾ ਸੜਕ ’ਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਹੋਇਆ ਹੈ। ਪਟਿਆਲਾ-ਸਮਾਣਾ ਮਾਰਗ `ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮਾਣਾ ਪੁੱਜੇ ਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਬੀਤੇ ਦਿਨੀਂ ਪੀੜਤ ਪਰਿਵਾਰਾਂ ਨੇ ਇਨਸਾਫ਼ ਨਾਲ ਮਿਲਣ ਕਰਕੇ ਰੋਸ ਵਜੋਂ ਧਰਨੇ ’ਚ ਪਹੁੰਚੀ ਦੇ ਹਾਰ ਪਾ ਕੇ ਆਰਤੀ ਉਤਾਰੀ ਸੀ। ਦੱਸ ਦਈਏ ਕਿ ਹਾਦਸਾ ਹੋਣ ਤੋਂ ਪੂਰਾ ਇਕ ਮਹੀਨੇ ਬਾਅਦ ਮੁੱਖ ਮੰਤਰੀ ਪਰਿਵਾਰਾਂ ਨੂੰ ਮਿਲਣ ਪਹੁੰਚੇ ਹਨ। ਪਰਿਵਾਰਾਂ ਦੀ ਮੰਗ ਹੈ ਕਿ ਹਾਦਸੇ ਦਾ ਕਾਰਨ ਬਣੇ ਟਿੱਪਰ ਮਾਲਕਾਂ ’ਤੇ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਧਰਨੇ ’ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਸਮੇਤ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਸੜਕ `ਤੇ ਟੈਂਟ ਲਾ ਕੇ ਇਹ ਧਰਨਾ ਸ਼ੁਰੂ ਹੋ ਗਿਆ ਹੈ। ਮ੍ਰਿਤਕ ਬੱਚਿਆਂ ਦੀਆਂ ਮਾਵਾਂ ਨੇ ਕਿਹਾ ਕਿ ਜਿੰਨਾ ਸਮਾਂ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ ਉਹ ਇੱਥੋਂ ਨਹੀਂ ਉੱਠਣਗੀਆਂ। ਦੱਸਣਯੋਗ ਹੈ ਕਿ ਇਸ ਹਾਦਸੇ `ਚ ਸੱਤ ਬੱਚਿਆਂ ਸਮੇਤ ਇਕ ਡਰਾਈਵਰ ਦੀ ਮੌਤ ਹੋ ਗਈ ਸੀ।