ਮੁੱਖ ਮੰਤਰੀ ਮਾਨ ਅਕਾਲ ਤਖ਼ਤ ਤੇ ਹੋਣਗੇ ਸਵੇਰ ਦੀ ਥਾਂ ਸ਼ਾਮ ਨੂੰ ਪੇਸ
- by Jasbeer Singh
- January 13, 2026
ਮੁੱਖ ਮੰਤਰੀ ਮਾਨ ਅਕਾਲ ਤਖ਼ਤ ਤੇ ਹੋਣਗੇ ਸਵੇਰ ਦੀ ਥਾਂ ਸ਼ਾਮ ਨੂੰ ਪੇਸ ਅੰਮ੍ਰਿਤਸਰ, 13 ਜਨਵਰੀ 2026 : ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ਵਿਖੇ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਹੈ । ਕਿੰਨਾ ਸਮਾਂ ਰੱਖਿਆ ਗਿਆ ਹੈ ਮਿਲੀ ਜਾਣਕਾਰੀ ਅਨੁਸਾਰ ਹੁਣ ਸੀ. ਐਮ. ਨੂੰ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਪੇਸ਼ ਹੋਣਾ ਪਵੇਗਾ । ਅਕਾਲ ਤਖ਼ਤ ਨੇ ਮਾਨ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਲਈ ਸਪੱਸ਼ਟੀਕਰਨ ਮੰਗਿਆ ਹੈ । ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਪ੍ਰੋਗਰਾਮ ਹੈ ਪਰ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਸਕਣਗੇ ਅਤੇ ਇਸ ਦੀ ਬਜਾਏ ਅਕਾਲ ਤਖ਼ਤ 'ਤੇ ਹਾਜ਼ਰ ਹੋਣਗੇ । ਅਕਾਲ ਤਖ਼ਤ ਨੇ ਇਸ ਬਿਆਨ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ । ਮਾਮਲੇ ਦੇ ਸਿੱਧਾ ਪ੍ਰਸਾਰਨ ਸਬੰਧੀ ਬੇਨਤੀ ਦਾ ਹਾਲੇ ਤੱਕ ਨਹੀਂ ਕੋਈ ਜਵਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਨੰਗੇ ਪੈਰੀਂ ਅਕਾਲ ਤਖ਼ਤ ਜਾਣਗੇ । ਉਨ੍ਹਾਂ ਨੇ ਜਥੇਦਾਰ ਨੂੰ ਗੋਲਕ ਦਾ ਹਿਸਾਬ-ਕਿਤਾਬ ਸਬੂਤਾਂ ਸਮੇਤ ਦੇਣ ਤੋਂ ਬਾਅਦ ਪੂਰੇ ਮਾਮਲੇ ਦਾ ਸਿੱਧਾ ਪ੍ਰਸਾਰਣ ਕਰਨ ਦੀ ਬੇਨਤੀ ਵੀ ਕੀਤੀ । ਹਾਲਾਂਕਿ, ਇਸ ਮਾਮਲੇ ਸਬੰਧੀ ਜਥੇਦਾਰ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਕਿਉਂਕਿ ਮੁੱਖ ਮੰਤਰੀ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਅਕਾਲ ਤਖ਼ਤ ਫਾਸੀਲ ਦੀ ਬਜਾਏ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ ।
