post

Admin

(Chief Editor)

Punjab

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਰਜਿਸਟ੍ਰੇਸ਼ਨ ਸੇਵਾ ਕੇਂਦਰਾਂ ਵਿਚ ਵੀ ਹੋਵੇਗੀ

post-img

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਰਜਿਸਟ੍ਰੇਸ਼ਨ ਸੇਵਾ ਕੇਂਦਰਾਂ ਵਿਚ ਵੀ ਹੋਵੇਗੀ

ਮੋਗਾ, 24 ਜੂਨ 2026 : ਪੰਜਾਬ ਸਰਕਾਰ (Punjab Government) ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ (Chief Minister's Mothers and Daughters Respect Scheme) ਰਜਿਸਟ੍ਰੇਸ਼ਨ ਸੇਵਾ ਕੇਂਦਰਾਂ ਵਿਚ ਵੀ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ ।

ਕੀ ਜਾਣਕਾਰੀ ਦਿੱਤੀ ਡਿਪਟੀ ਕਮਿਸ਼ਨਰ ਮੋਗਾ ਨੇ

ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ ਵੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ (Registration) ਸ਼ੁਰੂ ਕਰ ਦਿੱਤੀ ਗਈ ਹੈ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ 1 ਜੁਲਾਈ 2026 ਤੋਂ ਉਹਨਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜੀ ਜਾ ਸਕੇ ।

ਯੋਗ ਮਹਿਲਾਵਾਂ ਸੇਵਾ ਕੇਂਦਰਾਂ ਜਰੀਏ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ : ਡੀ. ਸੀ.

ਡਿਪਟੀ ਕਮਿਸ਼ਨਰ (Deputy Commissioner) ਨੇ ਜ਼ਿਲ੍ਹੇ ਦੀਆਂ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਈ ਜਾਵੇ । ਹੁਣ ਯੋਗ ਮਹਿਲਾਵਾਂ ਸੇਵਾ ਕੇਂਦਰਾਂ ਜਰੀਏ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ । ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸੇਵਾ ਕੇਂਦਰਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲਿਖਤੀ ਤੌਰ ਤੇ ਸੂਚਨਾ ਨੂੰ ਸੇਵਾ ਕੇਂਦਰਾਂ ਦੇ ਬਾਹਰ ਪ੍ਰਕਾਸਿ਼ਤ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਰਜਿਸਟ੍ਰੇਸ਼ਨ ਦਾ ਕੰਮ ਪਹਿਲ ਦੇ ਅਧਾਰ `ਤੇ ਕੀਤਾ ਜਾਵੇ ।

Related Post

Instagram