post

Jasbeer Singh

(Chief Editor)

Punjab

ਮੁੱਖ ਮੰਤਰੀ ਨੇ ਕੀਤਾ ਸਿੱਖਿਆ ਵਿਭਾਗ ਦਾ ਚਾਰ ਸਾਲਾਂ ਦਾ ਰਿਕਾਰਡ ਪੇਸ਼

post-img

ਮੁੱਖ ਮੰਤਰੀ ਨੇ ਕੀਤਾ ਸਿੱਖਿਆ ਵਿਭਾਗ ਦਾ ਚਾਰ ਸਾਲਾਂ ਦਾ ਰਿਕਾਰਡ ਪੇਸ਼ ਚੰਡੀਗੜ੍ਹ, 30 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਸਿੱਖਿਆ ਵਿਭਾਗ ਪੰਜਾਬ ਦਾ ਚਾਰ ਸਾਲਾਂ ਦਾ ਰਿਕਾਰਡ ਪੇਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿੰਨੇ ਅਧਿਆਪਕਾਂ ਦੀ ਕੀਤੀ ਭਰਤੀ ਸੀ. ਐਮ. ਨੇ ਬੋਲਦਿਆਂ ਕਿਹਾ ਕਿ 14 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ।12 ਹਜ਼ਾਰ ਤੋਂ ਵੱਧ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ। ਹੁਣ ਤੱਕ ਸਾਡੇ 8 ਬੈਚ ਸਿੰਗਾਪੁਰ ਲਈ ਟ੍ਰੇਨਿੰਗ `ਤੇ ਗਏ। ਕੁੱਲ 400 ਤੋਂ ਵੱਧ ਅਧਿਆਪਕ ਤੇ ਪ੍ਰਿੰਸੀਪਲਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਤੋਂ ਸਿਖਲਾਈ ਦੁਆਈ ਗਈ । ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਖਿਆ ਵਿਭਾਗ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਹਰ ਥਾਂ ’ਤੇ ਇਕੋ ਜਿਹਾ ਹੋਣਾ ਚਾਹੀਦਾ ਹੈ ਤੇ ਸਿੱਖਿਆ ਨੂੰ ਪਹਿਲ ਦੇਣ ਵਾਲੇ ਦੇਸ਼ ਹਮੇਸ਼ਾ ਅੱਗੇ ਵਧਦੇ ਹਨ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਸਾਡੀ ਸਰਕਾਰ ਨੇ ਪੰਜਾਬ ਦੇ ਸਕੂਲਾਂ ’ਚ ਦਿੱਲੀ ਮਾਡਲ ਲਾਗੂ ਕੀਤਾ। ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਵਧੀਆ ਬਣਾਇਆ। ਹੁਣ ਸਰਕਾਰੀ ਤੇ ਨਿੱਜੀ ਸਕੂਲਾਂ ਦਾ ਢਾਂਚਾ ਤੇ ਪੜ੍ਹਾਈ ਦਾ ਪੱਧਰ ਇਕੋ ਜਿਹਾ ਹੈ । ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਨਾਲ ਮੌਜੂਦ ਸਨ । ਪੰਜਾਬ ਨੇ ਕੇਰਲ ਨੂੰ ਪਛਾੜ ਸਿੱਖਿਆ ਵਿਚ ਕੀਤਾ ਪਹਿਲਾ ਨੰਬਰ ਪ੍ਰਾਪਤ ਉਨ੍ਹਾਂ ਕਿਹਾ ਕਿ ਅਸੀਂ ਸਿੱਖਿਆ ਲਈ 19 ਹਜ਼ਾਰ 279 ਕਰੋੜ ਰੁਪਏ ਦਾ ਬਜਟ ਰੱਖਿਆ ਜੋ ਕਿ ਪਿਛਲੀ ਵਾਰ ਨਾਲੋਂ 7 ਫ਼ੀਸਦੀ ਜਿ਼ਆਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਨੀਂਹ ਸਿੱਖਿਆ ਹੈ ਪਰ ਸਾਡੇ ਦੇਸ਼ ਵਿਚ ਦੋ ਤਰ੍ਹਾਂ ਦੀ ਸਿੱਖਿਆ ਦਿੱਤੀ ਜਾ ਰਹੀ ਹੈ, ਇੰਡੀਆ ਤੇ ਭਾਰਤ । ਇੰਡੀਆ ਦੀ ਸਿੱਖਿਆ ਅਮੀਰ ਵਰਗ ਲਈ ਹੈ ਜਦੋਂ ਕਿ ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਦੇ ਖ਼ੇਤਰ ਵਿਚ ਕੇਰਲ ਨੂੰ ਪਛਾੜ ਕੇ ਪਹਿਲਾ ਨੰਬਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਕੂਲ ਆਨ ਵੀਲ੍ਹ ਕੀਤੇ ਤੇ ਸਰਕਾਰੀ ਸਕੂਲਾਂ ’ਚ ਬੱਸਾਂ ਦੀ ਸ਼ੁਰੂਆਤ ਕੀਤੀ ਤੇ ਪਹਿਲੀ ਵਾਰ ਸਰਕਾਰੀ ਸਕੂਲਾਂ ਲਈ ਪੀਲੇ ਰੰਗ ਦੀਆਂ ਬੱਸਾਂ ਚਲਾਈਆਂ, ਜਿਸ ਨਾਲ 15000 ਤੋਂ ਵੱਧ ਬੱਚਿਆਂ ਨੂੰ ਸਕੂਲ ਆਉਣ ਜਾਣ ਦੀ ਸੁਵਿਧਾ ਮਿਲੀ। ਬੱਸਾਂ ਵਿਚ ਲਗਾਇਆ। ਮਾਪਿਆਂ ਨੂੰ ਬੱਸ ਦੀ ਲੋਕੇਸ਼ਨ ਪਤਾ ਲੱਗਦੀ ਰਹਿੰਦੀ । ਹਾਈ ਸਪੀਡ ਇੰਟਰਨੈਟ ਲਈ ਰੱਖਿਆ ਗਿਆ ਹੈ 20 ਹਜ਼ਾਰ ਕਰੋੜ ਦਾ ਬਜਟ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ’ਚ ਪਹਿਲੀ ਵਾਰ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਤੇ 1932 ਸਕੂਲਾਂ ਲਈ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ। ਇਸ ਦੇ ਨਾਲ ਹੀ 1323 ਸੁਰੱਖਿਆ ਗਾਰਡ ਵੀ ਸਕੂਲਾਂ ’ਚ ਤਾਇਨਾਤ ਕੀਤੇ ਗਏ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਿਰਫ਼ ਤਿੰਨ ਸੂਬਿਆਂ ਦੇ ਸਕੂਲਾਂ ’ਚ ਇੰਟਰਨੈਟ ਦੀ ਸੁਵਿਧਾ ਮੌਜੂਦ ਹੈ ਤੇ ਪੰਜਾਬ ਉਨ੍ਹਾਂ ਸੂਬਿਆਂ ’ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਹਾਈ ਸਪੀਟ ਇੰਟਰਨੈਟ ਮੁਹੱਈਆ ਕਰਵਾਉਣ ਲਈ 20 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

Related Post

Instagram