post

Jasbeer Singh

(Chief Editor)

Punjab

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤੀ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ

post-img

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੀਤੀ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੌਰਾਨ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਮੀਟਿੰਗ ਦੌਰਾਨ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਕਿਸਾਨਾਂ ਨੂੰ ਪੂਰਾ ਭਰੋਸਾ ਦਿਵਾਇਆ ਗਿਆ ਹੈ। ਮੀਟਿੰਗ ਵਿਚ ਜਿੱਥੇ ਪੰਜਾਬ ਦੇ ਮੁੱਖ ਸਕੱਤਰ ਅਤੇ ਮੰਤਰੀ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਮੌਜੂਦ ਰਹੇ ਤਾਂ ਉੱਥੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਸਬੰਧੀ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਅਫ਼ਸਰਾਂ ਨਾਲ ਆਪਣੀ ਰਿਹਾਇਸ਼ `ਤੇ ਮੀਟਿੰਗ ਕੀਤੀ ਹੈ। ਸਰਕਾਰ ਵੱਲੋਂ ਖ਼ਰੀਦ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਨੂੰ ਮੰਡੀਆਂ `ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨ੍ਹਾਂ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਡੀਆਂ `ਚ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ।

Related Post