post

Jasbeer Singh

(Chief Editor)

ਸ਼ੰਭੂ ਬਾਰਡਰ ਤੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਸ਼ਭਕਰਨ ਸਿੰਘ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਪੰਜਾਬ ਨੇ ਦਿੱਤਾ 1 ਕ

post-img

ਸ਼ੰਭੂ ਬਾਰਡਰ ਤੇ ਕਿਸਾਨੀ ਸੰਘਰਸ਼ ਵਿਚ ਸ਼ਹੀਦ ਹੋਏ ਸ਼ਭਕਰਨ ਸਿੰਘ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਪੰਜਾਬ ਨੇ ਦਿੱਤਾ 1 ਕਰੋੜ ਦਾ ਚੈਕ ਚੰਡੀਗੜ੍ਹ, 9 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ੰਭੂ ਬਾਰਡਰ ਵਿਖੇ ਸ਼ਹੀਦ ਹੋਏ ਬਠਿੰਡਾ ਦੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਾ ਚੈਕ ਅੱਜ ਸੌਂਪ ਦਿੱਤਾ ਹੈ। ਦੱਸਣਯੋਗ ਹੈ ਕਿ ਉਕਤ ਸੰਘਰਸ਼ ਵੱਖ ਵੱਖ ਬਾਰਡਰਾਂ ਤੇ ਦਿੱਲੀ ਜਾਣ ਲਈ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਸੀ ਪਰ ਵੱਖ ਵੱਖ ਸੁਰੱਖਿਆ ਬਲਾਂ ਵਲੋਂ ਕਿਸਾਨਾਂ ਨੂੰ ਦਿੱਲੀ ਨਾ ਜਾਣ ਨੂੰ ਲੈ ਕੇ ਪੂਰੀ ਤਰ੍ਹਾਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤੇ ਦਿੱਲੀ ਨਾ ਜਾ ਸਕਣ ਦੇ ਚਲਦਿਆਂ ਹਰ ਤਰ੍ਹਾਂ ਦੀ ਜੋਰ ਅਜਮਾਈ ਜਾਰੀ ਸੀ।

Related Post